ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਮੈਡੀਕਲ ਆਧਾਰ ‘ਤੇ ਅੰਤਰਿਮ ਜ਼ਮਾਨਤ ਦਿੱਤੀ ਹੈ। ਸਤੇਂਦਰ ਜੈਨ ਪਿਛਲੇ 1 ਸਾਲ ਤੋਂ ਜੇਲ੍ਹ ਵਿੱਚ ਹਨ। ਬੀਤੇ ਦਿਨੀਂ ਤਿਹਾੜ ਜੇਲ੍ਹ ਵਿੱਚ ਬਾਥਰੂਮ ਵਿੱਚ ਡਿੱਗਣ ਕਾਰਨ ਉਹਨਾਂ ਦੇ ਸਿਰ ਵਿੱਚ ਸੱਟ ਲੱਗੀ ਸੀ, ਉਦੋਂ ਤੋਂ ਉਹ ਆਈਸੀਯੂ ਵਿੱਚ ਦਾਖ਼ਲ ਹਨ। ਈਡੀ ਨੇ ਉਸ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਦਾ ਵਿਰੋਧ ਕੀਤਾ। ਈਡੀ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਸਤੇਂਦਰ ਜੈਨ ਦਿੱਲੀ ਸਰਕਾਰ ਵਿੱਚ ਜੇਲ੍ਹ ਅਤੇ ਸਿਹਤ ਮੰਤਰੀ ਰਹਿ ਚੁੱਕੇ ਹਨ, ਇਸ ਲਈ ਐਲਐਨਜੇਪੀ ਹਸਪਤਾਲ ਦੀ ਰਿਪੋਰਟ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਅਸੀਂ ਮੰਗ ਕਰਦੇ ਹਾਂ ਕਿ ਏਮਜ਼ ਦੇ ਡਾਕਟਰਾਂ ਦਾ ਸੁਤੰਤਰ ਮੈਡੀਕਲ ਬੋਰਡ ਉਸ ਦੀ ਸਿਹਤ ਦੀ ਜਾਂਚ ਕਰੇ ਅਤੇ ਉਸ ਦੇ ਆਧਾਰ ‘ਤੇ ਜੇਕਰ ਇਹ ਮਹਿਸੂਸ ਹੁੰਦਾ ਹੈ ਕਿ ਉਸ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ, ਤਾਂ ਅਦਾਲਤ ਆਪਣਾ ਫੈਸਲਾ ਲੈਣ ਲਈ ਆਜ਼ਾਦ ਹੈ। ਈਡੀ ਵੱਲੋਂ ਪੇਸ਼ ਹੋਏ ਵਕੀਲ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਸਤੇਂਦਰ ਜੈਨ ਨੂੰ 6 ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ।

Total Views: 139 ,
Real Estate