ਭਰਤਇੰਦਰ ਚਾਹਲ ਨੂੰ ਵਿਜੀਲੈਂਸ ਨੇ 10ਵੀਂ ਵਾਰ ਭੇਜਿਆ ਸੰਮਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਵਿਜੀਲੈਂਸ ਨੇ ਮੁੜ ਤਲਬ ਕੀਤਾ ਹੈ। ਵਿਜੀਲੈਂਸ ਵੱਲੋਂ ਉਨ੍ਹਾਂ ਨੂੰ 10ਵੀਂ ਵਾਰ ਸੰਮਨ ਭੇਜਿਆ ਗਿਆ ਹੈ। ਚਹਿਲ ਤੋਂ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਪੁੱਛਗਿਛ ਕੀਤੀ ਜਾਣੀ ਹੈ। ਵਿਜੀਲੈਂਸ ਜਾਂਚ ਟੀਮ ਨੇ ਚਹਿਲ ਤੋਂ ਬੀਤੇ 6 ਸਾਲ ਵਿਚ ਬਣਾਈ ਗਈ ਪ੍ਰਾਪਰਟੀ ਦੇ ਰਿਕਾਰਡ ਦੀ ਮੰਗ ਕੀਤੀ ਹੈ। ਚਹਿਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਸਮੇਂ-ਸਮੇਂ ‘ਤੇ 10 ਵਾਰ ਨੋਟਿਸ ਜਾਰੀ ਕੀਤੇ ਹਨ ਪਰ ਨਾ ਤਾਂ ਉਨ੍ਹਾਂ ਨੇ ਕਿਸੇ ਨੋਟਿਸ ਦਾ ਜਵਾਬ ਦਿੱਤਾ ਹੈ ਤੇ ਨਾ ਹੀ ਉਹ ਜਾਂਚ ਵਿਚ ਸ਼ਾਮਲ ਹੋਣ ਵਿਜੀਲੈਂਸ ਦਫਤਰ ਪਹੁੰਚੇ। ਪੰਜਾਬ ਵਿਜੀਲੈਂਸ ਨੇ ਚਾਹਲ ਦੇ ਘਰ ਅਤੇ ਪੈਲੇਸ ਦੇ ਬਾਹਰ ਨੋਟਿਸ ਵੀ ਚਿਪਕਾਏ ਹਨ। ਪਰ ਜਾਂਚ ਟੀਮ ਵਲੋਂ ਹਰ ਕਾਰਵਾਈ ਦੇ ਬਾਵਜੂਦ ਚਾਹਲ ਜਾਂਚ ਵਿਚ ਸ਼ਾਮਲ ਨਹੀਂ ਹੋਏ। ਇਸ ਵਾਰ ਵੀ ਉਹ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ। ਪਟਿਆਲਾ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਵੀ ਭਰਤ ਇੰਦਰ ਸਿੰਘ ਚਾਹਲ ਦੀਆਂ ਜਾਇਦਾਦਾਂ ਦੀ ਫਿਜ਼ੀਕਲ ਜਾਂਚ ਕੀਤੀ ਹੈ। ਟੀਮ ਪਟਿਆਲਾ-ਸਰਹਿੰਦ ਰੋਡ ਸਥਿਤ ਉੁਨ੍ਹਾਂ ਦੇ ਮੈਰਿਜ ਪੈਲੇਸ ਤੇ ਸ਼ਾਪਿੰਗ ਮਾਲ ਦੀ ਪੈਮਾਇਸ਼ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਸਾਹਮਣੇ ਆਈ ਖਾਮੀਆਂ ਦੇ ਬਾਅਦ ਵਿਜੀਲੈਂਸ ਟੀਮ ਵੱਲੋਂ ਚਹਿਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ।

Total Views: 169 ,
Real Estate