ਸੰਸਦ ਘੇਰਨ ਜਾ ਰਹੇ ਭਲਵਾਨਾਂ ਨੂੰ ਧੱਕਾਮੁੱਕੀ ਮਗਰੋਂ ਹਿਰਾਸਤ ‘ਚ ਲਿਆ,

ਨਵੇਂ ਸੰਸਦ ਭਵਨ ਅੱਗੇ ਮਹਾਂਪੰਚਾਇਤ ਲਈ ਆ ਰਹੇ ਭਲਵਾਨਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਦੇਸ਼ ਦੇ ਨਾਮੀ ਭਲਵਾਨ ਸਾਕਸ਼ੀ ਮਲਿਕ, ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ ਸਣੇ ਕਈ ਭਲਵਾਨਾਂ ਨਾਲ ਪੁਲਿਸ ਦੀ ਬਹਿਸ ਤੇ ਫਿਰ ਧੱਕਾਮੁੱਕੀ ਹੋਈ। ਇਸ ਮਗਰੋਂ ਭਲਾਵਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪਿਛਲੇ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਭਲਵਾਨ ਦਿੱਲੀ ਦੇ ਜੰਤਰ-ਮੰਤਰ ਉੱਤੇ ਧਰਨਾ ਦੇ ਰਹੇ ਹਨ। ਉਨ੍ਹਾਂ ਨੇ ਭਾਰਤੀ ਕੁਸ਼ਤੀ ਮਹਾਂਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਗਾਏ ਹਨ।

Total Views: 337 ,
Real Estate