ਪੰਜਾਬ ‘ਚ ਮੀਂਹ ਨਾਲ ਤਾਪਮਾਨ ‘ਚ ਗਿਰਾਵਟ

ਹਰਿਆਣਾ-ਪੰਜਾਬ ਵਿੱਚ ਸੋਮਵਾਰ ਤੋਂ ਮੀਂਹ ਪੈ ਰਿਹਾ ਹੈ। ਦੋਵਾਂ ਰਾਜਾਂ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਮੀਂਹ ਪਿਆ ਅਤੇ ਗੜ੍ਹੇਮਾਰੀ ਵੀ ਹੋਈ ਹੈ। ਕਈ ਥਾਵਾਂ ‘ਤੇ ਤੇਜ਼ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ । ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਤੂਫਾਨ ਅਤੇ ਤੇਜ਼ ਹਵਾਵਾਂ ਕਾਰਨ ਕਈ ਇਲਾਕਿਆਂ ‘ਚ ਬਿਜਲੀ ਦੇ ਖੰਭੇ ਅਤੇ ਦਰੱਖਤ ਡਿੱਗ ਗਏ ਹਨ। ਸੋਮਵਾਰ ਨੂੰ ਪੰਜਾਬ ਵਿੱਚ ਪਾਰਾ ਵਿੱਚ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਇਹ ਆਮ ਨਾਲੋਂ 4.5 ਡਿਗਰੀ ਘੱਟ ਹੈ।

Total Views: 124 ,
Real Estate