ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ-ਦਿੱਲੀ ਪੁਲੀਸ

ਪਹਿਲਵਾਨਾਂ ਤੋਂ ਧਰਨੇ ਵਾਲੀ ਥਾਂ ਖਾਲੀ ਕਰਵਾਉਣ ਤੋਂ ਇਕ ਦਿਨ ਮਗਰੋਂ ਦਿੱਲੀ ਪੁਲੀਸ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਜੰਤਰ ਮੰਤਰ ਦੀ ਥਾਂ ਸ਼ਹਿਰ ਵਿੱਚ ਕੋਈ ਹੋਰ ਢੁੱਕਵੀਂ ਥਾਂ ਰੋਸ ਮੁਜ਼ਾਹਰੇ ਲਈ ਮੁਹੱਈਆ ਕਰਵਾਈ ਜਾਵੇਗੀ। ਪੁਲੀਸ ਨੇ ਕਿਹਾ ਕਿ ਪਹਿਲਵਾਨਾਂ ਦੇ ਪਿਛਲੇ ਰਿਕਾਰਡ ਤੇ ਐਤਵਾਰ ਦੇ ਵਤੀਰੇ ਨੂੰ ਵੇਖਦੇ ਹੋੲੇ, ਉਨ੍ਹਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨਾ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਐਤਵਾਰ ਨੂੰ ਨਵੀਂ ਸੰਸਦ ਵੱਲ ਵਧ ਰਹੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਪੁਲੀਸ ਨੇ ਸਾਕਸ਼ੀ, ਵਿਨੇਸ਼ ਤੇ ਬਜਰੰਗ ਸਣੇ ਹੋਰਨਾਂ ਪਹਿਲਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।

Total Views: 73 ,
Real Estate