ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੋਖਰ ਵੱਲੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ 30 ਮਈ (ਕੁਲਦੀਪ ਸਿੰਘ ਘੁਮਾਣ) ਵਿੱਦਿਅਕ ਸੈਸ਼ਨ 2022-23 ਦੇ ਨਤੀਜਿਆਂ ਦੌਰਾਨ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਕਿਰਨਦੀਪ ਕੌਰ ਪੁੱਤਰੀ ਹਰਭਗਵਾਨ ਦਾਸ ਨੇ 89.8 % ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ । ਹਰਮਨਜੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ 89.2 % ਨੰਬਰ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਜਦੋਂ ਕਿ ਗੁਰਪ੍ਰੀਤ ਕੌਰ ਪੁੱਤਰੀ ਗੁਰਮੇਲ ਸਿੰਘ ਨੇ 88 % ਨੰਬਰ ਹਾਸਲ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ ।
           ਕੰਪਿਊਟਰ ਅਧਿਆਪਕ ਅਤੇ ਕਲਾਸ ਇੰਚਾਰਜ ਪ੍ਰਭੂਸ਼ਨ ਚੌਧਰੀ , ਸਕੂਲ ਇੰਚਾਰਜ , ਸ੍ਰੀਮਤੀ ਰਾਜੇਸ਼ ਕੌਰ ਪੰਜਾਬੀ ਲੈਕਚਰਾਰ ਅਤੇ ਸਮੁੱਚੇ ਸਟਾਫ ਵੱਲੋਂ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਫੌਜੀ ਨੇ ਕੰਪਿਊਟਰ ਅਧਿਆਪਕ ਅਤੇ ਕਲਾਸ ਇੰਚਾਰਜ ਪ੍ਰਭੂਸ਼ਨ ਚੌਧਰੀ , ਸਕੂਲ ਇੰਚਾਰਜ , ਸ੍ਰੀਮਤੀ ਰਾਜੇਸ਼ ਕੌਰ ਪੰਜਾਬੀ ਲੈਕਚਰਾਰ ਅਤੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ ਅਤੇ ਹੋਰ ਵੀ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Total Views: 50 ,
Real Estate