NCERT ਨੇ 12ਵੀਂ ਦੀ ਕਿਤਾਬ ‘ਚੋਂ ਹਟਾਇਆ ‘ਖਾਲਿਸਤਾਨ’ ਦਾ ਚੈਪਟਰ

NCERT ਦੀਆਂ 12ਵੀਂ ਜਮਾਤ ਦੀਆਂ ਕਿਤਾਬਾਂ ਵਿੱਚੋਂ ਵੱਖਰੇ ਸਿੱਖ ਰਾਸ਼ਟਰ ਖਾਲਿਸਤਾਨ ਦੀ ਮੰਗ ਦਾ ਚੈਪਟਰ ਹਟਾ ਦਿੱਤਾ ਗਿਆ ਹੈ। ਸਿੱਖਿਆ ਮੰਤਰਾਲੇ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖਾਂ ਬਾਰੇ ਇਤਿਹਾਸਕ ਵੇਰਵਿਆਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤੇ ਜਾਣ ਦੇ ਦਾਅਵੇ ਤੋਂ ਬਾਅਦ NCERT ਦੀਆਂ 12ਵੀਂ ਜਮਾਤ ਦੀਆਂ ਪਾਠ-ਪੁਸਤਕਾਂ ਨੂੰ ਬਦਲਿਆ ਗਿਆ ਸੀ। ਸ਼੍ਰੋਮਣੀ ਕਮੇਟੀ ਨੇ ਪਿਛਲੇ ਮਹੀਨੇ ਦੋਸ਼ ਲਾਇਆ ਸੀ ਕਿ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (NCERT) ਨੇ ਆਪਣੀ 12ਵੀਂ ਜਮਾਤ ਦੀ ਰਾਜਨੀਤੀ ਸ਼ਾਸਤਰ ਦੀ ਪਾਠ ਪੁਸਤਕ ਵਿੱਚ ਸਿੱਖਾਂ ਬਾਰੇ ਇਤਿਹਾਸਕ ਜਾਣਕਾਰੀ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਹੈ।

Total Views: 140 ,
Real Estate