ਭਗਵੰਤ ਮਾਨ ਵੱਲੋਂ ਕੇਂਦਰ ਦੀ Z+ ਸੁਰੱਖਿਆ ਲੈਣ ਤੋਂ ਨਾਂਹ, ਸੁਖਜਿੰਦਰ ਰੰਧਾਵਾ ਨੇ ਮੌਜੂਦ ਸੁਰੱਖਿਆ ਕਰਮਚਾਰੀਆਂ ਦੀ ਪੁੱਛੀ ਗਿਣਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਦੀ Z+ ਸੁਰੱਖਿਆ ਲੈਣ ਤੋਂ ਨਾਂਹ ਕਰ ਦਿੱਤੀ ਹੈ। ਸੀਐਮ ਸਕਿਓਰਿਟੀ ਨੇ ਆਖਿਆ ਹੈ ਕਿ Z+ ਸੁਰੱਖਿਆ ਦੀ ਲੋੜ ਨਹੀਂ ਹੈ। ਇਸ ਸਬੰਧੀ ਸੀਐਮ ਸਕਿਓਰਿਟੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਪੱਤਰ ਵਿਚ ਆਖਿਆ ਗਿਆ ਹੈ ਕਿ ਕੇਂਦਰ ਦੀ z+ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਉਧਰ, ਸੀਨੀਅਰ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਭਗਵੰਤ ਉਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਪਹਿਲਾਂ ਤੋਂ ਮੌਜੂਦ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਪੁੱਛੀ ਹੈ।

Total Views: 129 ,
Real Estate