ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਪਹਿਲਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਖਾਪਾਂ ਦਾ ਇਕ ਵਫ਼ਦ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲੇਗਾ। ਭਾਰਤੀ ਕਿਸਾਨ ਯੂਨੀਅਨ ਆਗੂ ਨਰੇਸ਼ ਟਿਕੈਤ ਵੱਲੋਂ ਇਥੇ ਸੱਦੀ ਗਈ ਮਹਾਪੰਚਾਇਤ ਦੌਰਾਨ ਇਹ ਫ਼ੈਸਲਾ ਲਿਆ ਗਿਆ। ਨਰੇਸ਼ ਟਿਕੈਤ ਖੁਦ ਬਲਿਆਨ ਖਾਪ ਦੇ ਮੁਖੀ ਵੀ ਹਨ। ਮਹਾਪੰਚਾਇਤ ’ਚ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ ਅਤੇ ਦਿੱਲੀ ਦੇ ਖਾਪ ਆਗੂਆਂ ਨੇ ਹਾਜ਼ਰੀ ਭਰੀ। ਮਹਾਪੰਚਾਇਤ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਖਾਪਾਂ ਦੀ ਭਲਕੇ ਸ਼ੁੱਕਰਵਾਰ ਨੂੰ ਕੁਰੂਕਸ਼ੇਤਰ ’ਚ ਮੀਟਿੰਗ ਹੋਵੇਗੀ ਜਿਸ ’ਚ ਹੋਰ ਫ਼ੈਸਲੇ ਵੀ ਲਏ ਜਾਣਗੇ। ਉਨ੍ਹਾਂ ਕਿਹਾ,‘‘ਪਹਿਲਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਖਾਪਾਂ ਦੇ ਨੁਮਾਇੰਦੇ ਰਾਸ਼ਟਰਪਤੀ ਅਤੇ ਸਰਕਾਰ ਨੂੰ ਮਿਲਣਗੇ। ਜਦੋਂ ਤੱਕ ਪਹਿਲਵਾਨਾਂ ਨੂੰ ਨਿਆਂ ਨਹੀਂ ਮਿਲ ਜਾਂਦਾ ਸਾਡਾ ਸੰਘਰਸ਼ ਜਾਰੀ ਰਹੇਗਾ।’’
Total Views: 137 ,
Real Estate



















