ਨਿੱਜਰ ਦੇ ਅਸਤੀਫ਼ੇ ‘ਤੇ ਭਖੀ ਸੂਬੇ ਦੀ ਸਿਆਸਤ

ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਬੀਤੇ ਦਿਨੀਂ ਦਿੱਤੇ ਅਸਤੀਫ਼ੇ ‘ਤੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਨਾਲ ਭਖ ਗਈ ਹੈ ਙ ਉਨ੍ਹਾਂ ਦੇ ਅਸਤੀਫ਼ੇ ‘ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਦੇ ਤਾਨਾਸ਼ਾਹੀ ਵਤੀਰੇ ਨੇ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਹੈ ਙ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਇੰਦਰਬੀਰ ਸਿੰਘ ਨਿੱਜਰ ਦੀ ਕੈਬਨਿਟ ‘ਚੋਂ ਛਾਂਟੀ ਕੀਤੇ ਜਾਣ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਕੈਮਰੇ ਸਾਹਮਣੇ ਲੋਕਤੰਤਰ ਦੀਆਂ ਗੱਲਾਂ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਾਰਟੀ ਵਿਚ ਅਸਲ ‘ਚ ਡੰਡਾ ਤੰਤਰ ਚੱਲ ਰਿਹਾ ਹੈ ਙ

Total Views: 238 ,
Real Estate