ਬੇਅਦਬੀ ਮਾਮਲੇ : SIT ਨੂੰ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਦੀ ਅਦਾਲਤ ਨੇ ਦਿੱਤੀ ਇਜਾਜ਼ਤ

ਐਸਆਈਟੀ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਅਨੁਸਾਰ ਵਿਸੇ਼ਸ ਜਾਂਚ ਟੀਮ ਹੁਣ ਉਸ ਤੋਂ ਜੇਲ੍ਹ ‘ਚ ਜਾ ਕੇ ਪੁੱਛਗਿੱਛ ਕਰੇਗੀ। ਬੇਅਦਬੀਆਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ ਸਿਟ ਨੂੰ ਫ਼ਰੀਦਕੋਟ ਅਦਾਲਤ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਸਜ਼ਾ ਕੱਟ ਰਿਹਾ ਹੈ। ਐਸਆਈਟੀ ਕਿਸੇ ਵੇਲੇ ਵੀ ਉਸ ਕੋਲੋਂ ਜੇਲ੍ਹ ਵਿੱਚ ਜਾ ਕੇ ਪੁੱਛਗਿੱਛ ਕਰ ਸਕਦੀ ਹੈ।
ਐਸਆਈਟੀ ਨੇ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਚ ਹੋਈ ਬੇਅਦਬੀ ਮਾਮਲੇ ਵਿੱਚ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਦੇ ਚੱਲਦਿਆਂ ਅਤੇ ਤਫਤੀਸ਼ ਵਿੱਚ ਵਾਰ-ਵਾਰ ਡੇਰਾ ਸਿਰਸਾ ਦੀ ਸ਼ਮੂਲੀਅਤ ਦਾ ਜ਼ਿਕਰ ਹੋਣ ਕਾਰਨ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਆਗਿਆ ਮੰਗੀ ਸੀ, ਜਿਸ ‘ਤੇ ਅਦਾਲਤ ਨੇ ਐਸਆਈਟੀ ਨੂੰ ਅੱਗੇ ਵਧਣ ਲਈ ਲੋੜੀਂਦੀ ਆਗਿਆ ਦੇ ਦਿੱਤੀ ਹੈ।ਬੇਅਦਬੀ ਕਾਂਡ ਵਿਚ ਪਹਿਲਾਂ ਹੀ ਕੁੱਝ ਡੇਰਾ ਪ੍ਰੇਮੀਆਂ ਨੂੰ ਹਿਰਾਸਤ ਵਿਚ ਲਿਆ ਜਾ ਚੁੱਕਾ ਹੈ ਅਤੇ ਦੋਵਾਂ ਗੋਲੀ ਕਾਂਡਾਂ ਵਿਚ ਵੀ ਡੇਰਾ ਸਿਰਸਾ ਦੀ ਭੂਮਿਕਾ ਸ਼ੱਕੀ ਮੰਨਿਆ ਜਾ ਰਿਹਾ ਹੈ।

Total Views: 266 ,
Real Estate