ਦਰਬਾਰਾ ਸਿੰਘ ਗੁਰੂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਪਾਰਟੀ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਮੁੱਲਾਂਪੁਰ ਨੇੜੇ ਦਰਬਾਰਾ ਸਿੰਘ ਗੁਰੂ ਦੀ ਰਿਹਾਇਸ਼ ’ਤੇ ਪਹੁੰਚੇ ਜਿਸ ਦੌਰਾਨ ਉਹਨਾਂ ਨੂੰ ਮੁੜ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਦਰਬਾਰਾ ਸਿੰਘ ਗੁਰੂ ਨੇ ਅਕਾਲੀ ਦਲ ਵਿਚ ਵਾਪਸੀ ’ਤੇ ਖੁਸ਼ੀ ਜ਼ਾਹਰ ਕੀਤੀ ਅਤੇ ਕਿਹਾ ਕਿ ਜੇਕਰ ਉਹਨਾਂ ਦੀ ਅੱਜ ਕੋਈ ਪਛਾਣ ਹੈ ਤਾਂ ਇਹ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਰਹੇ ਹਨ।
Total Views: 145 ,
Real Estate



















