ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਰੇਲ ਹਾਦਸਾ ਵਾਪਰਿਆ ਹੈ। ਬਹਿਨਾਗਾ ਸਟੇਸ਼ਨ ਨੇੜੇ ਕੋਰੋਮੰਡਲ ਐਕਸਪ੍ਰੈਸ (12841) ਅਤੇ ਮਾਲ ਗੱਡੀ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਦੇ ਨਾਲ ਹੀ ਪ੍ਰਾਪਤ ਜਾਣਕਾਰੀ ਅਨੁਸਾਰ ਹਾਵੜਾ-ਸ਼ਾਲੀਮਾਰ ਐਕਸਪ੍ਰੈਸ ਬਹਿਨਾਗਾ ਸਟੇਸ਼ਨ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਓਡੀਸ਼ਾ ਵਿੱਚ ਇਹ ਤਿੰਨ ਟਰੇਨਾਂ ਹਾਦਸੇ ਦਾ ਸ਼ਿਕਾਰ ਹੋ ਗਈਆਂ ਹਨ। ਇਸ ਹਾਦਸੇ ‘ਚ 233 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਸੈਂਕੜੇ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਫਿਲਹਾਲ ਰਾਹਤ ਅਤੇ ਬਚਾਅ ਕੰਮ ਜਾਰੀ ਹੈ।
Total Views: 161 ,
Real Estate



















