ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਨੂੰ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ ਪਰ ਨਾਲ ਹੀ ਵਿਜੀਲੈਂਸ ਬਿਊਰੋ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀ ਜਾਂਚ ਮੁਕੰਮਲ ਕਰ ਕੇ ਅਦਾਲਤ ਨੂੰ ਸੌਂਪੇ ਜਿਸ ਵੱਲੋਂ ਐਫ ਆਈ ਆਰ ਬਾਰੇ ਫੈਸਲਾ ਲਿਆ ਜਾਵੇਗਾ।
ਹਾਈ ਕੋਰਟ ਦੇ ਜਸਟਿਸ ਰਾਜਮੋਹਨ ਸਿੰਘ ਨੇ ਭਰਤ ਇੰਦਰ ਚਹਿਲ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਜੀਲੈਂਸ ਬਿਊਰੋ ਅੱਗੇ ਪੇਸ਼ ਹੋਣ ਅਤੇ ਉਹਨਾਂ ਕੋਲ ਜੋ ਵੀ ਰਿਕਾਰਡ ਹੈ, ਉਹ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕਰਨ।
Total Views: 484 ,
Real Estate



















