7 ਘੰਟੇ ਲਈ ਜੇਲ੍ਹ ਤੋਂ ਬਾਹਰ ਆਏ ਮਨੀਸ਼ ਸਿਸੋਦੀਆ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਆਪਣੀ ਪਤਨੀ ਸੀਮਾ ਸਿਸੋਦੀਆ ਨੂੰ ਮਿਲਣ ਲਈ ਦਿੱਲੀ ਸਥਿਤ ਆਪਣੇ ਘਰ ਪਹੁੰਚੇ। ਦਿੱਲੀ ਹਾਈ ਕੋਰਟ ਨੇ ਕੱਲ੍ਹ ਉਨ੍ਹਾਂ ਨੂੰ ਅੱਜ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ। ਇਸ ਦੇ ਨਾਲ ਹੀ ਅਦਾਲਤ ਨੇ ਅੰਤਰਿਮ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ, ਪਰ ਸਿਸੋਦੀਆ ਘਰ ਪਹੁੰਚ ਕੇ ਵੀ ਆਪਣੀ ਪਤਨੀ ਨੂੰ ਨਹੀਂ ਮਿਲ ਸਕੇ। ਅਸਲ ‘ਚ ਸਵੇਰੇ ਮਨੀਸ਼ ਸਿਸੋਦੀਆ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਸੀਮਾ ਸਿਸੋਦੀਆ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਕਾਰਨ ਉਨ੍ਹਾਂ ਨੂੰ ਤੁਰੰਤ ਹਸਪਤਾਲ ਦੀ ਐਮਰਜੈਂਸੀ ਵਿੱਚ ਦਾਖਲ ਕਰਵਾਉਣਾ ਪਿਆ। ਕਿਉਂਕਿ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਹੀ ਘਰ ਜਾਣ ਦੀ ਇਜਾਜ਼ਤ ਦਿੱਤੀ ਸੀ, ਜਿਸ ਕਾਰਨ ਉਹ ਹਸਪਤਾਲ ਵਿੱਚ ਦਾਖ਼ਲ ਆਪਣੇ ਨਾਲ ਮੁਲਾਕਾਤ ਨਹੀਂ ਕਰ ਸਕੇ।  ਹਾਈਕੋਰਟ ਨੇ ਦਿੰਦਿਆਂ ਕਿਹਾ, ‘ਇਸ ਦੌਰਾਨ ਸਿਸੋਦੀਆ ਮੀਡੀਆ ਨਾਲ ਗੱਲ ਨਹੀਂ ਕਰਨਗੇ। ਉਨ੍ਹਾਂ ਨੂੰ ਸਿਰਫ਼ ਆਪਣੇ ਪਰਿਵਾਰ ਨਾਲ ਗੱਲ ਕਰਨ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਅਦਾਲਤ ਨੇ ਕਿਹਾ ਕਿ ਉਹ ਮੋਬਾਇਲ ਅਤੇ ਇੰਟਰਨੈੱਟ ਦੀ ਵਰਤੋਂ ਨਹੀਂ ਕਰ ਸਕਣਗੇ। ਅਦਾਲਤ ਨੇ ਸਿਸੋਦੀਆ ਨੂੰ ਸ਼ਨੀਵਾਰ ਸ਼ਾਮ ਤੱਕ ਆਪਣੀ ਪਤਨੀ ਦੀ ਮੈਡੀਕਲ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ ਅਤੇ ਉਹ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚ ਵੀ ਮਿਲ ਸਕਦੇ ਹਨ। ਦਰਅਸਲ ਸਿਸੋਦੀਆ ਨੇ ਆਪਣੀ ਪਤਨੀ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ।

Total Views: 229 ,
Real Estate