ਅਮਰੀਕਾ ਦੇ ਮੈਰੀਲੈਂਡ ਸੂਬੇ ਦੇ ਇੱਕ ਸਕੂਲ ਨੇ ਦੁਨੀਆ ਦੀਆਂ ਪ੍ਰਮੁੱਖ ਤਕਨੀਕੀ ਕੰਪਨੀਆਂ ਦੇ ਖਿਲਾਫ਼ ਮੁਕੱਦਮਾ ਦਾਇਰ ਕੀਤਾ ਹੈ। ਸਕੂਲ ਨੇ ਗੂਗਲ, ਟਿੱਕਟੌਕ, ਮੈਟਾ ਅਤੇ ਸਨੈਪਚੈਟ ‘ਤੇ ਬੱਚਿਆਂ ਦੀ ਮਾਨਸਿਕ ਸਿਹਤ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਅਦਾਲਤ ਵਿੱਚ ਦਾਇਰ ਅਪੀਲ ਵਿੱਚ ਕਿਹਾ ਗਿਆ ਹੈ ਕਿ ਬੱਚੇ ਇਸ ਸਮੇਂ ਮਾਨਸਿਕ ਸਿਹਤ ਸੰਕਟ ਦਾ ਸਾਹਮਣਾ ਕਰ ਰਹੇ ਹਨ ਜਿਸ ਨੂੰ ਸੋਸ਼ਲ ਮੀਡੀਆ ਉਤਪਾਦਾਂ ਦੁਆਰਾ ਖਤਰਨਾਕ ਅਤੇ ਨਸ਼ਾ ਕਰਨ ਵਾਲੀਆਂ ਆਦਤਾਂ ਨਾਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਵਾਸ਼ਿੰਗਟਨ, ਫਲੋਰੀਡਾ, ਕੈਲੀਫੋਰਨੀਆ, ਪੈਨਸਿਲਵੇਨੀਆ, ਨਿਊ ਜਰਸੀ, ਅਲਾਬਾਮਾ, ਟੇਨੇਸੀ ਅਤੇ ਹੋਰਾਂ ਦੇ ਸਕੂਲ ਸਿਸਟਮ ਨੇ ਬੱਚਿਆਂ ਦੀ ਮਾਨਸਿਕ ਸਿਹਤ ‘ਤੇ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਨੂੰ ਲੈ ਕੇ ਇਸ ਤਰ੍ਹਾਂ ਦੇ ਮੁਕੱਦਮੇ ਦਰਜ ਕਰਵਾਏ ਹਨ। ਜਿਸ ‘ਤੇ ਕਾਰਵਾਈ ਅਜੇ ਵੀ ਜਾਰੀ ਹੈ।
Total Views: 204 ,
Real Estate



















