ਰੇਲਵੇ ਨੇ ਉੜੀਸਾ ਦੇ ਬਾਲਾਸੌਰ ਜ਼ਿਲ੍ਹੇ ਵਿਚ ਵਾਪਰੇ ਭਿਆਨਕ ਰੇਲ ਹਾਦਸੇ ਪਿੱਛੇ ਡਰਾਈਵਰ ਦੀ ਕੋਈ ਗ਼ਲਤੀ ਹੋਣ ਜਾਂ ਫਿਰ ਸਿਸਟਮ ਵਿੱਚ ਕਿਸੇ ਤਰ੍ਹਾਂ ਦਾ ਨੁਕਸ ਪੈਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਰੇਲਵੇ ਨੇ ਕਿਹਾ ਕਿ ਹਾਦਸੇ ਦਾ ਕਾਰਨ ਇਲੈਕਟ੍ਰਾਨਿਕ ਇੰਟਰਲਾਕਿੰਗ ਸਿਸਟਮ ਨਾਲ ਛੇੜਛਾੜ ਅਤੇ ਸੰਭਾਵੀ ‘ਸਾਬੋਤਾਜ’ ਦੀ ਕੋੋਸ਼ਿਸ਼ ਹੋ ਸਕਦਾ ਹੈ। ਤੀਹਰੇ ਰੇਲ ਹਾਦਸੇ ’ਚ ਮ੍ਰਿਤਕਾਂ ਦੀ ਗਿਣਤੀ 275 ਦੱਸੀ ਗਈ ਹੈ ਜਦਕਿ ਪਹਿਲਾਂ 288 ਮੌਤਾਂ ਹੋਣ ਦਾ ਦਾਅਵਾ ਕੀਤਾ ਗਿਆ ਸੀ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਰੇਲਵੇ ਬੋਰਡ ਨੇ ਹਾਦਸੇ ਦੀ ਸੀਬੀਆਈ ਜਾਂਚ ਲਈ ਸਿਫ਼ਾਰਿਸ਼ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਹਾਦਸੇ ਦੇ ਅਸਲ ਕਾਰਨਾਂ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ। ਹਾਦਸੇ ਵਾਲੀ ਥਾਂ ’ਤੇ ਉਨ੍ਹਾਂ ਕਿਹਾ,‘‘ਇਹ ਇਲੈਕਟ੍ਰਾਨਿਕ ਇੰਟਰਲਾਕਿੰਗ ਅਤੇ ਪੁਆਇੰਟ ਮਸ਼ੀਨ ਵਿੱਚ ਫੇਰਬਦਲ ਕੀਤੇ ਜਾਣ ਕਰਕੇ ਵਾਪਰਿਆ।’’
Total Views: 162 ,
Real Estate



















