ਪੰਜਾਬ ਯੂਨੀਵਰਸਿਟੀ : ਪੰਜਾਬ ਨੇ ਹਰਿਆਣਾ ਨੂੰ ਹਿੱਸਾ ਦੇਣ ‘ਤੇ ਅਸਹਿਮਤੀ ਪ੍ਰਗਟਾਈ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹਰਿਆਣਾ ਦੀ ਹਿੱਸੇਦਾਰੀ ਨੂੰ ਲੈ ਕੇ ਅੱਜ ਚੰਡੀਗੜ੍ਹ ਸਕੱਤਰੇਤ ਵਿਖੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਮੀਟਿੰਗ ਹੋਈ। ਪਰ ਪੰਜਾਬ ਨੇ ਹਰਿਆਣਾ ਨੂੰ ਹਿੱਸਾ ਦੇਣ ‘ਤੇ ਅਸਹਿਮਤੀ ਪ੍ਰਗਟਾਈ ਹੈ। ਇਸ ਮੁੱਦੇ ‘ਤੇ ਅਗਲੀ ਮੀਟਿੰਗ 3 ਜੁਲਾਈ ਨੂੰ ਬੁਲਾਈ ਗਈ ਹੈ।ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਅਕਾਲੀਆਂ ਤੇ ਕਾਂਗਰਸੀਆਂ ਨੂੰ ਜਮ ਕੇ ਰਗੜੇ ਲਾਏ। ਇਸ ਉਪਰੰਤ ਹਰਿਆਣਾ ਦੇ ਵਧੀਕ ਮੁੱਖ ਸਕੱਤਰ ਉੱਚੇਰੀ ਸਿੱਖਿਆ ਵੱਲੋਂ 28 ਮਈ ਨੂੰ ਹਰਿਆਣਾ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਲਿਖਿਆ ਪੱਤਰ ਵਿਖਾਇਆ ਜਿਸ ਵਿਚ ਕਿਹਾ ਗਿਆ ਸੀ ਕਿ ਯੂਨੀਵਰਸਿਟੀ ਆਪਣੇ ਤੌਰ ’ਤੇ ਫੰਡ ਜੁਟਾਉਣ ਹਰਿਆਣਾ ਸਰਕਾਰ ਕੋਲ ਫੰਡ ਨਹੀਂ ਹਨ। ਉਹਨਾਂ ਦੱਸਿਆ ਕਿ ਉਹਨਾਂ ਨੇ ਇਹ ਪੱਤਰ ਹਰਿਆਣਾ ਦੇ ਮੁੱਖ ਮੰਤਰੀ ਨੂੰ ਵਿਖਾਇਆ ਤੇ ਪੁੱਛਿਆ ਕਿ ਜਦੋਂ ਤੁਹਾਡੇ ਕੋਲ ਤੁਹਾਡੀਆਂ ਯੂਨੀਵਰਸਿਟੀਆਂ ਵਾਸਤੇ ਦੇਣ ਨੂੰ ਫੰਡ ਨਹੀਂ ਹਨ ਤਾਂ ਤੁਸੀਂ ਪੰਜਾਬ ਯੂਨੀਵਰਸਿਟੀ ਵਾਸਤੇ ਫੰਡ ਦੇਣ ਦੀ ਗੱਲ ਕਿਵੇਂ ਕਰਦੇ ਹੋ।

Total Views: 390 ,
Real Estate