ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ 19 ਜੂਨ ਤੋਂ ਹੋਣ ਦੀ ਸੰਭਾਵਨਾ

ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਸਕਦਾ ਹੈ। ਇਹ ਵਿਸ਼ੇਸ਼ ਸੈਸ਼ਨ 19 ਜੂਨ ਅਤੇ 20 ਜੂਨ ਨੂੰ ਹੋਣ ਦੀ ਸੰਭਾਵਨਾ ਹੈ। ਖਬਰਾਂ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਬੁਲਾਏ ਜਾਣ ਬਾਰੇ ਅਤੇ ਸੈਸ਼ਨ ਦੇ ਏਜੰਡੇ ਆਦਿ ਬਾਰੇ ਹਰੀ ਝੰਡੀ ਦੇ ਦਿੱਤੀ ਹੈ ਜਿਸ ’ਤੇ ਰਸਮੀ ਮੋਹਰ ਕੈਬਨਿਟ ਲਾਏਗੀ। ਉਸ ਤੋਂ ਪਹਿਲਾਂ 10 ਜੂਨ ਜਾਂ 12 ਜੂਨ ਨੂੰ ਕੈਬਨਿਟ ਮੀਟਿੰਗ ਹੋਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਇਸ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅਹਿਮ ਬਿੱਲ ਲਿਆ ਸਕਦੀ ਹੈ।

Total Views: 154 ,
Real Estate