ਲੁਧਿਆਣਾ ਕੋਰਟ ਕੰਪਲੈਕਸ ਨੇੜੇ ਧਮਾਕਾ

ਲੁਧਿਆਣਾ ਕੋਰਟ ਕੰਪਲੈਕਸ ਨੇੜੇ ਜ਼ਬਰਦਸਤ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਿਕ, ਇਸ ਧਮਾਕੇ ਨਾਲ ਇੱਕ ਜ਼ਖਮੀ ਹੋਇਆ ਹੈ। ਕਚਹਿਰੀ ਦੇ ਮਲਖਾਨੇ ਦੀ ਸਫ਼ਾਈ ਕੀਤੀ ਜਾ ਰਹੀ ਸੀ, ਇਸ ਦੌਰਾਨ ਕੁਝ ਸਾਮਾਨ ਨੂੰ ਅੱਗ ਲੱਗ ਗਈ। ਜਿਸ ਨਾਲ ਧਮਾਕਾ ਹੋਇਆ। ਪੁਲੀਸ ਮੁਤਾਬਕ ਸਕਰੈਪ ਵਿੱਚ ਕੋਈ ਕੈਮੀਕਲ ਹੋ ਸਕਦਾ ਹੈ, ਜਿਸ ਕਾਰਨ ਜ਼ੋਰਦਾਰ ਧਮਾਕਾ ਹੋਇਆ। ਪੁਲਿਸ ਜਾਂਚ ਕਰ ਰਹੀ ਹੈ।

Total Views: 171 ,
Real Estate