ਪਠਾਨਕੋਟ ਤੋਂ ਭਾਜਪਾਈ ਸੰਸਦ ਮੈਂਬਰ ਅਤੇ ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਦੀ ਨਵੀਂ ਫਿਲਮ ‘ਗਦਰ 2’ ਦਾ ਇੱਕ ਅਜਿਹਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਕਾਰਨ ਫਿਲਮ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ। ਫਿਲਮ ਦੇ ਇਕ ਸੀਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ। SGPC ਨੇ ਸੰਨੀ ਦੇ ਨਾਲ-ਨਾਲ ਫ਼ਿਲਮ ਨਿਰਦੇਸ਼ਕ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ। ਫਿਲਮ ਦਾ ਇਹ ਸੀਨ ਇੱਕ ਗੁਰਦੁਆਰੇ ਵਿੱਚ ਸ਼ੂਟ ਕੀਤਾ ਗਿਆ ਹੈ।ਫਿਲਹਾਲ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ ਅਤੇ ਸ਼ੂਟਿੰਗ ਦੌਰਾਨ ਇਹ ਸੀਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਹੋਣ ਦੇ ਨਾਤੇ ਸੰਨੀ ਦਿਓਲ ਗੁਰਦੁਆਰੇ ਦੀ ਹਦੂਦ ਅੰਦਰ ਅਜਿਹਾ ਸੀਨ ਫਿਲਮਾ ਰਹੇ ਹਨ। ਦੋਵੇਂ ਅਜਿਹੀ ਮੁਦਰਾ ਵਿੱਚ ਹਨ ਜੋ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਵਿੱਚ ਨਿੰਦਣਯੋਗ ਹੈ ਅਤੇ ਉਨ੍ਹਾਂ ਉੱਤੇ ਫੁੱਲਾਂ ਦੀ ਵਰਖਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਗੁਰਦੁਆਰੇ ‘ਚ ਅਜਿਹੇ ਸੀਨ ਸ਼ੂਟ ਨਹੀਂ ਕੀਤੇ ਜਾ ਸਕਦੇ ।
ਸੰਨੀ ਦਿਓਲ ਦੀ ਨਵੀਂ ਫਿਲਮ ‘ਗਦਰ 2’ ਤੇ SGPC ਨੇ ਕੀਤਾ ਇਤਰਾਜ਼
Total Views: 261 ,
Real Estate



















