500 ਦੇ ਨੋਟ ਬੰਦ ਹੋਣ ਦੀ ਖਬਰ ਤੇ RBI ਗਵਰਨਰ ਨੇ ਕੀ ਕਿਹਾ

ਭਾਰਤੀ ਰਿਜ਼ਰਵ ਬੈਂਕ ਗਵਰਨਰ ਸ਼ਕਤੀਕਾਂਤ ਦਾਸ ਨੇ ਦਾਸ ਨੇ ਰੈਪੋ ਦਰ ਵਿੱਚ ਕੋਈ ਬਦਲਾਅ ਨਾ ਕਰਨ ਦਾ ਐਲਾਨ ਕਰਦਿਆਂ ਮਹਿੰਗਾਈ, ਜੀਡੀਪੀ ਅਤੇ ਆਰਥਿਕਤਾ ਦੇ ਹੋਰ ਮਹੱਤਵਪੂਰਨ ਕਾਰਕਾਂ ਨੂੰ ਵੀ ਉਜਾਗਰ ਕੀਤਾ। ਆਰਬੀਆਈ ਗਵਰਨਰ ਨੇ ਦੇਸ਼ ਵਿੱਚ 2000 ਅਤੇ 500 ਰੁਪਏ ਦੇ ਨੋਟਾਂ ਬਾਰੇ ਵੀ ਗੱਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ 1000 ਰੁਪਏ ਦੇ ਨੋਟ ਨੂੰ ਮੁੜ ਲਾਗੂ ਕਰਨ ‘ਤੇ ਚੱਲ ਰਹੀ ਚਰਚਾ ‘ਤੇ ਵੀ ਸਥਿਤੀ ਸਪੱਸ਼ਟ ਕੀਤੀ। ਸ਼ਕਤੀਕਾਂਤ ਦਾਸ ਨੇ ਦੱਸਿਆ ਕਿ ਹੁਣ ਤੱਕ 2000 ਰੁਪਏ ਦੇ ਨੋਟਾਂ ਵਿੱਚੋਂ ਅੱਧੇ ਬੈਂਕਾਂ ਵਿੱਚ ਵਾਪਸ ਆ ਚੁੱਕੇ ਹਨ। 2,000 ਰੁਪਏ ਦੇ ਨੋਟ 30 ਸਤੰਬਰ ਤੱਕ ਬੈਂਕਾਂ ਵਿੱਚ ਜਮ੍ਹਾ ਜਾਂ ਬਦਲੇ ਜਾ ਸਕਦੇ ਹਨ। ਸ਼ਕਤੀਕਾਂਤ ਦਾਸ ਨੇ ਸਪੱਸ਼ਟ ਕੀਤਾ ਕਿ ਕੇਂਦਰੀ ਬੈਂਕ ਦਾ 500 ਰੁਪਏ ਦੇ ਨੋਟ ਨੂੰ ਚਲਣ ਤੋਂ ਬਾਹਰ (500 ਨੋਟੲ ਬੳਨ) ਕਰਨ ਦਾ ਕੋਈ ਇਰਾਦਾ ਨਹੀਂ ਹੈ। ਇਸ ਸਬੰਧੀ ਚੱਲ ਰਹੀਆਂ ਚਰਚਾਵਾਂ ਗੁੰਮਰਾਹਕੁੰਨ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਅਫਵਾਹਾਂ ‘ਤੇ ਯਕੀਨ ਨਾ ਕਰਨ।

Total Views: 575 ,
Real Estate