ਲੁਧਿਆਣਾ ਦੀ ਜਗਰਾਓਂ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ‘ਤੇ ਇੱਕ ਐਨਆਰਆਈ ਔਰਤ ਨੇ ਕੋਠੀ ‘ਤੇ ਕਬਜ਼ਾ ਕਰਨ ਦੇ ਦੋਸ਼ ਲਾਏ ਹਨ। ਕੈਨੇਡੀਅਨ ਔਰਤ ਅਮਰਜੀਤ ਕੌਰ ਨੇ ਵਿਧਾਇਕ ਮਾਣੂੰਕੇ ਖ਼ਿਲਾਫ਼ ਐਸਐਸਪੀ, ਮੰਤਰੀ ਕੁਲਦੀਪ ਧਾਲੀਵਾਲ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਨੂੰ ਸ਼ਿਕਾਇਤ ਭੇਜੀ ਹੈ। ਅਮਰਜੀਤ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਪੰਜਾਬ ਨਹੀਂ ਆਇਆ। ਇਸ ਦਾ ਫਾਇਦਾ ਉਠਾਉਂਦੇ ਹੋਏ ਵਿਧਾਇਕ ਮਾਣੂੰਕੇ ਨੇ ਹੀਰਾ ਬਾਗ ਦੀ ਗਲੀ ਨੰਬਰ 7 ਵਿੱਚ ਉਸ ਦੇ ਘਰ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਉਸ ਦੇ ਘਰ ਵਿੱਚ ਰੱਖਿਆ ਸਮਾਨ ਵੀ ਖੁਰਦ-ਬੁਰਦ ਹੋ ਗਿਆ ਹੈ।
ਇਸ ਮਾਮਲੇ ਵਿੱਚ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਉਸ ਨੇ ਇਹ ਕੋਠੀ ਕਿਰਾਏ ’ਤੇ ਲਈ ਹੈ। 
Total Views: 452 ,
Real Estate


















