ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਪੱਕਾ ਨਾ ਕਰਨ ਦੇ ਵਿਰੋਧ ਵਜੋਂ ਮਾਨਸਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਇਥੇ ਕੈਬਨਿਟ ਮੀਟਿੰਗ ਕਰਨ ਮੌਕੇ ਡੀਸੀ ਕੰਪਲੈਕਸ ਵਿੱਚ ਪਹੁੰਚਕੇ ਪਹਿਲਾਂ ਮੁੱਖ ਮੰਤਰੀ ਨੂੰ ਮਿਲਣ ਦੀ ਬੇਨਤੀ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਖਦੇੜ ਦਿੱਤਾ ਤੇ ਖਿੱਚ-ਧੂਹ ਡੀਸੀ ਕੰਪਲੈਕਸ ਸਥਿਤ ਸਿਟੀ-2 ਥਾਣੇ ਵਿੱਚ ਬੰਦ ਕਰ ਦਿੱਤਾ।
Total Views: 157 ,
Real Estate



















