ਪੰਜਾਬ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਦੇ ਕੁਝ ਹਿੱਸਿਆਂ ਵਿੱਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ, ਜਦਕਿ ਬਾਕੀ ਹਿੱਸੇ ਅਗਲੇ ਪੜਾਵਾਂ ਅਧੀਨ 16, 19 ਅਤੇ 21 ਜੂਨ ਨੂੰ ਕਵਰ ਕੀਤੇ ਜਾਣਗੇ। ਪਹਿਲੇ ਪੜਾਅ ਅਧੀਨ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਇਹ ਲੁਆਈ 10 ਜੂਨ ਤੋਂ ਸ਼ੁਰੂ ਹੋ ਗਈ ਹੈ।16 ਜੂਨ ਤੋਂ ਦੂਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ ਲੁਆਈ ਹੋਵੇਗੀ। ਤੀਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲੱਗਣਾ ਸ਼ੁਰੂ ਹੋ ਜਾਵੇਗਾ, ਜਦਕਿ ਬਾਕੀ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ।
ਪੰਜਾਬ ਦੇ ਇਹਨਾਂ 7 ਜ਼ਿਲ੍ਹਿਆਂ ‘ਚ ਹੋਵੇਗੀ ਝੋਨੇ ਦੀ ਲਵਾਈ ਅੱਜ ਤੋਂ
Total Views: 118 ,
Real Estate



















