”ਪੰਜਾਬ ਨੇ ਹਮੇਸ਼ਾ ਹਰ ਸੰਕਟ ਵਿਚ ਪੂਰੇ ਦੇਸ਼ ਦੀ ਰਾਖੀ ਕੀਤੀ”-ਅਮਿਤ ਸ਼ਾਹ

ਕੇਂਦਰ ਦੀ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਗੁਰਦਾਸਪੁਰ ‘ਚ ਰੈਲੀ ਕੀਤੀ ਹੈ। ਅਮਿਤ ਸ਼ਾਹ ਨੇ ਇਸ ਦੌਰਾਨ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਪੰਜਾਬ ਵਿਚ ਹੀ ਨਹੀਂ ਸਗੋਂ ਦੇਸ਼ ਭਰ ਵਿਚ ਦੇਸ਼ ਭਗਤੀ, ਬਰਾਬਰੀ ਅਤੇ ਸਦਭਾਵਨਾ ਦਾ ਪਾਠ ਪੜ੍ਹਾਇਆ। ਇਸ ਦੇ ਚੱਲਦਿਆਂ ਪੰਜਾਬ ਨੇ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿਚ ਹਰ ਸੰਕਟ ਵਿਚ ਪੂਰੇ ਦੇਸ਼ ਦੀ ਰਾਖੀ ਕੀਤੀ। ਉਹਨਾਂ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਮੁਸੀਬਤਾਂ ਦੀ ਡਟ ਕੇ ਸਾਹਮਣਾ ਕੀਤਾ ਹੈ। ਇਸ ਦੌਰੇ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ‘ਤੇ ਵੀ ਤੰਜ਼ ਕੱਸਿਆ। ਉਹਨਾਂ ਨੇ ਕਿਹਾ ਕਿ ਭਗਵੰਤ ਮਾਨ ਭਾਵੇਂ ਸੀਐਮ ਹੋਵੇ ਜਾਂ ਪਾਇਲਟ, ਉਹ ਹਰ ਸਮੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਹੀ ਘੁੰਮਦੇ ਰਹਿੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਵਿਚ ਅਜਿਹੀ ਸਰਕਾਰ ਪਹਿਲਾਂ ਕਦੇ ਨਹੀਂ ਦੇਖੀ। ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੀ ਹੈ।

Total Views: 146 ,
Real Estate