ਪੰਜਾਬ ਕੈਬਨਿਟ ਅੱਜ ਲਾਏਗੀ ਗੁਰਦੁਆਰਾ ਐਕਟ ’ਚ ਸੋਧ ’ਤੇ ਮੋਹਰ

ਪੰਜਾਬ ਕੈਬਨਿਟ ਭਲਕੇ ਸਿੱਖ ਗੁਰਦੁਆਰਾ ਐਕਟ-1925 ਵਿਚ ਸੋਧ ਕਰਨ ਨੂੰ ਪ੍ਰਵਾਨਗੀ ਦੇਵੇਗੀ ਤਾਂ ਜੋ ਸ੍ਰੀ ਹਰਮਿੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ ਸਾਰੇ ਚੈਨਲਾਂ ਆਦਿ ਨੂੰ ਮੁਫ਼ਤ ਦਿੱਤੇ ਜਾਣ ਵੱਲ ਕਦਮ ਵਧਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਮਿਲੇ ਵੇਰਵਿਆਂ ਅਨੁਸਾਰ ਸੂਬਾ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ-1925 ਵਿਚ ਸੋਧ ਕਰਨ ਦਾ ਏਜੰਡਾ ਤਿਆਰ ਕਰ ਲਿਆ ਹੈ ਅਤੇ ਕਾਨੂੰਨੀ ਸਲਾਹਕਾਰ ਨੇ ਵੀ ਇਸ ਏਜੰਡੇ ’ਤੇ ਮੋਹਰ ਲਗਾ ਦਿੱਤੀ ਹੈ। ਮੁੱਖ ਮੰਤਰੀ ਨੇ ਅੱਜ ਟਵੀਟ ਕਰਕੇ ਕਿਹਾ, ‘ਸਮੂਹ ਸੰਗਤਾਂ ਦੀ ਮੰਗ ਮੁਤਾਬਿਕ ਸਿੱਖ ਗੁਰਦੁਆਰਾ ਐਕਟ-1925 ’ਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਸਭ ਲਈ ਮੁਫ਼ਤ ਹੋਵੇਗਾ, ਕਿਸੇ ਟੈਂਡਰ ਦੀ ਲੋੜ ਨਹੀਂ, ਭਲਕੇ ਕੈਬਨਿਟ ਵਿਚ ਅਤੇ 20 ਜੂਨ ਨੂੰ ਵਿਧਾਨ ਸਭਾ ਵਿਚ ਮਤਾ ਆਵੇਗਾ।’

Total Views: 131 ,
Real Estate