ਮੁੱਖ ਮੰਤਰੀ ਨੂੰ ਸੂਬਾਈ ’ਵਰਸਿਟੀਆਂ ਦਾ ਚਾਂਸਲਰ ਲਾਉਣ ਦੀ ਤਿਆਰੀ

ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ’ਚ ਰਾਜਪਾਲ ਦੀ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰ ਵਜੋਂ ਭੂਮਿਕਾ ਨੂੰ ਖ਼ਤਮ ਕਰਨ ਲਈ ਅਹਿਮ ਬਿੱਲ ਲਿਆਂਦਾ ਜਾ ਰਿਹਾ ਹੈ। ਪੰਜਾਬ ਸਰਕਾਰ ਇਸ ਬਿੱਲ ਜ਼ਰੀਏ ਰਾਜ ਸੰਚਾਲਿਤ ਯੂਨੀਵਰਸਿਟੀਆਂ ਦੇ ਚਾਂਸਲਰ ਦਾ ਅਹੁਦਾ ਰਾਜਪਾਲ ਦੀ ਥਾਂ ਮੁੱਖ ਮੰਤਰੀ ਨੂੰ ਦੇਣਾ ਚਾਹੁੰਦੀ ਹੈ। ਸਰਕਾਰ ਦੀ ਵਿਉਂਤ ਸਿਰੇ ਚੜ੍ਹੀ ਤਾਂ ਪੰਜਾਬ ਵਿਚ ਰਾਜਪਾਲ ਨਹੀਂ, ਮੁੱਖ ਮੰਤਰੀ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ। ਪੰਜਾਬ ਸਰਕਾਰ ਦੀ ਇਹ ਪੇਸ਼ਕਦਮੀ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਬਣੇ ਟਕਰਾਓ ਨੂੰ ਹੋਰ ਸਿਖਰ ’ਤੇ ਲਿਜਾ ਸਕਦੀ ਹੈ।

Total Views: 251 ,
Real Estate