ਰਾਜਪਾਲ ਦੀ ਥਾਂ ਮੁੱਖ ਮੰਤਰੀ ਹੋਵੇਗਾ ਪੰਜਾਬ ਦੀਆਂ ਯੂਨੀਵਰਸਿਟੀਆਂ ਦਾ ਚਾਂਸਲਰ

ਪੰਜਾਬ ਦੀਆਂ ਯੂਨੀਵਰਸਿਟੀਆਂ ‘ਚ ਗਵਰਨਰ ਦੀ ਥਾਂ ਹੁਣ CM ਨੂੰ ਚਾਂਸਲਰ ਬਣਾਉਣ ਦੀ ਤਿਆਰੀ ਸ਼ੁਰੂ ਹੋ ਗਈ ਹੈ । ਅੱਜ ਵਿਧਾਨਸਭਾ ‘ਚ ਬਿੱਲ ਲਿਆਂਦਾ ਗਿਆਂ ਹੈ। ਸੋਮਵਾਰ ਨੂੰ ਕੈਬਨਿਟ ਦੀ ਬੈਠਕ ’ਚ ਇਸ ਸਬੰਧੀ ਫ਼ੈਸਲਾ ਲਿਆ ਗਿਆ ਸੀ। CM ਮਾਨ ਨੇ ਵਿਧਾਨ ਸਭਾ ‘ਚ ਕਿਹਾ ਕਿ ਇਹ ਬਿੱਲ ਪੱਛਮੀ ਬੰਗਾਲ ਸਰਕਾਰ ਵੱਲੋਂ ਬਣਾਏ ਗਏ ਬਿੱਲ ਦੀ ਤਰਜ਼ ’ਤੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਇਸ ਮਾਮਲੇ ’ਚ ਕਾਨੂੰਨੀ ਰਾਇ ਵੀ ਲਈ ਹੈ। ਬਿੱਲ ‘ਚ ਰਾਜਪਾਲ ਦੀ ਥਾਂ CM ਨੂੰ ਚਾਂਸਲਰ ਬਣਾਇਆ ਜਾਵੇਗਾ। ਪਿਛਲੇ ਸਾਲ ਪੱਛਮੀ ਬੰਗਾਲ ’ਚ ਵੀ ਮੁੱਖ ਮੰਤਰੀ ਤੇ ਰਾਜਪਾਲ ਦਰਮਿਆਨ ਯੂਨੀਵਰਸਿਟੀ ਦੇ ਵੀਸੀ ਨੂੰ ਲਗਾਉਣ ਨੂੰ ਲੈ ਕੇ ਕਾਫ਼ੀ ਤਕਰਾਰ ਹੋਈ ਸੀ। ਜਿਸ ਕਾਰਨ ਮਮਤਾ ਬੈਨਰਜੀ ਸਰਕਾਰ ਨੇ ਇਕ ਬਿੱਲ ਪਾਸ ਕਰ ਕੇ ਰਾਜਪਾਲ ਦੀ ਜਗ੍ਹਾ ਮੁੱਖ ਮੰਤਰੀ ਨੂੰ ਰਾਜ ਸਰਕਾਰ ਵੱਲੋਂ ਚਲਾਈ ਜਾ ਰਹੀ ਯੂਨੀਵਰਸਿਟੀ ਦਾ ਚਾਂਸਲਰ ਬਣਾਇਆ ਹੈ।

Total Views: 128 ,
Real Estate