ਗੁਰਪਤਵੰਤ ਪੰਨੂ ਸਣੇ ਹੋਰ ਕਈ ਆਗੂ ਹੋਏ ‘ਅੰਡਰਗਰਾਉਂਡ’ !

ਪਿਛਲੇ ਦਿਨਾਂ ‘ਚ ਚਾਰ ਖ਼ਾਲਿਸਤਾਨੀ ਆਗੂਆਂ ਦੀ ਮੌਤ ਮਗਰੋਂ ਸਿਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਸਣੇ ਕਈ ਆਗੂ ਅੰਡਰਗ੍ਰਾਊਂਡ ਦੱਸੇ ਜਾ ਰਹੇ ਹਨ। ਮੀਡੀਆ ‘ਚ ਚੱਲ ਰਹੀਆਂ ਖਬਰਾਂ ਅਨੁਸਾਰ ਗੁਰਪਤਵੰਤ ਪੰਨੂ ਪਿਛਲੇ 3 ਦਿਨਾਂ ਤੋਂ ਗਾਇਬ ਹੈ। ਪਿਛਲੇ 6 ਮਹੀਨਿਆਂ ਵਿਚ 4 ਖ਼ਾਲਿਸਤਾਨੀ ਪੱਖੀਆਂ ਦੀ ਮੌਤ ਹੋਈ ਹੈ। 18 ਜੂਨ ਨੂੰ ਹੀ, ਹਰਦੀਪ ਸਿੰਘ ਨਿੱਜਰ ਦਾ ਕੈਨੇਡਾ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਕੁੱਝ ਦਿਨ ਪਹਿਲਾਂ ਹੀ ਅਵਤਾਰ ਸਿੰਘ ਖੰਡਾ ਦੀ ਵੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ ਸੀ। ਪਿਛਲੇ ਮਹੀਨੇ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਸਿੰਘ ਪੰਜਵੜ ਨੂੰ ਲਾਹੌਰ ਵਿਚ ਦੋ ਮੋਟਰਸਾਈਕਲ ਸਵਾਰਾਂ ਨੇ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਨਵਰੀ ਵਿਚ ਹਰਮੀਤ ਸਿੰਘ ਉਰਫ਼ ਹੈਪੀ PhD ਦਾ ਲਾਹੌਰ ਵਿਚ ਗੁਰਦੁਆਰਾ ਸਾਹਿਬ ਨੇੜੇ ਕਤਲ ਕਰ ਦਿੱਤਾ ਗਿਆ ਸੀ।

Total Views: 145 ,
Real Estate