ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰਾਂ ਵੱਲੋਂ ਬਿਹਾਰ ਦੀ ਰਾਜਧਾਨੀ ’ਚ ਸ਼ੁੱਕਰਵਾਰ ਨੂੰ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ ਜਿਸ ’ਚ ਵੱਖ ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿਰੋਧੀ ਫਰੰਟ ਬਣਾਉਣ ਲਈ ਖਾਕੇ ’ਤੇ ਵਿਚਾਰ ਵਟਾਂਦਰਾ ਕਰਨਗੇ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਸਾਂਝੇ ਪਰਿਵਾਰ ਵਾਂਗ ਇਕੱਠਿਆਂ ਐੱਨਡੀਏ ਖ਼ਿਲਾਫ਼ ਚੋਣਾਂ ਲੜਨਗੇ। ਸੂਤਰਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਲੀਡਰਸ਼ਿਪ ਦੇ ਮੁੱਦੇ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਸਾਂਝਾ ਆਧਾਰ ਕਾਇਮ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੀਟਾਂ ਦੀ ਵੰਡ ਬਾਰੇ ਵੀ ਕੋਈ ਚਰਚਾ ਨਹੀਂ ਕੀਤੀ ਜਾਵੇਗੀ। ਮੀਟਿੰਗ ’ਚ ਛੇ ਮੁੱਖ ਮੰਤਰੀਆਂ ਸਮੇਤ 15 ਪਾਰਟੀਆਂ ਦੇ ਆਗੂਆਂ ਵੱਲੋਂ ਹਾਜ਼ਰੀ ਭਰੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਤੋਂ ਇਕ ਦਿਨ ਪਹਿਲਾਂ ਵਿਰੋਧੀ ਧਿਰਾਂ ’ਚ ਉਸ ਸਮੇਂ ਫੁਟ ਸਾਹਮਣੇ ਆ ਗਈ ਜਦੋਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਜੇਕਰ ਕਾਂਗਰਸ ਨੇ ਦਿੱਲੀ ’ਚ ਪ੍ਰਸ਼ਾਸਕੀ ਸੇਵਾਵਾਂ ਦੇ ਕੰਟਰੋਲ ਬਾਰੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਉਨ੍ਹਾਂ ਨੂੰ ਹਮਾਇਤ ਦੇਣ ਦਾ ਵਾਅਦਾ ਨਾ ਕੀਤਾ ਤਾਂ ਪਾਰਟੀ ਮੀਟਿੰਗ ’ਚੋਂ ਵਾਕਆਊਟ ਕਰੇਗੀ।
ਵਿਰੋਧੀ ਧਿਰਾਂ ਦੀ ਪਟਨਾ ’ਚ ਮੀਟਿੰਗ ਅੱਜ
Total Views: 156 ,
Real Estate



















