ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ ਅੱਜ

ਸਿੱਖ ਗੁਰਦੁਆਰਾ ਕਾਨੂੰਨ 1925 ’ਚ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਸਰਕਾਰ ਵੱਲੋਂ ਸੋਧ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਪਿਛਲੇ ਕੁਝ ਦਿਨਾਂ ਤੋਂ ਤਕਰਾਰ ਜਾਰੀ ਹੈ। ਸੋਮਵਾਰ ਨੂੰ ਇਸੇ ਮੁੱਦੇ ’ਤੇ ਵਿਚਾਰ ਕਰਨ ਲਈ ਅੰਮ੍ਰਿਤਸਰ ’ਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਐਤਵਾਰ ਨੂੰ ਅਨੰਦਪੁਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐੱਸਜੀਪੀਸੀ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ, ਜੋ ਇਸ ਆਮ ਇਜਲਾਸ ’ਚ ਲੋੜ ਪੈਣ ’ਤੇ ਪੁਰਾਤਨ ਰਵਾਇਤਾਂ ਮੁਤਾਬਕ ਸਖ਼ਤ ਫ਼ੈਸਲੇ ਲੈਣ ਤੋਂ ਵੀ ਗੁਰੇਜ਼ ਨਹੀਂ ਕਰੇਗੀ।

Total Views: 137 ,
Real Estate