ਕੌਮਾਂਤਰੀ ਬਾਜ਼ਾਰ ਵਿਚ ਅੱਜ ਕੱਚੇ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਾਰਾਸ਼ਟਰ ‘ਚ ਪੈਟਰੋਲ 1.04 ਰੁਪਏ ਸਸਤਾ ਹੋ ਕੇ 106.13 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ 1.01 ਰੁਪਏ ਮਹਿੰਗਾ ਹੋ ਕੇ 92.65 ਰੁਪਏ ਪ੍ਰਤੀ ਲੀਟਰ ਹੋ ਰਿਹਾ ਹੈ। ਕੇਰਲ ‘ਚ ਵੀ ਪੈਟਰੋਲ-ਡੀਜ਼ਲ ਥੋੜ੍ਹਾ ਸਸਤਾ ਹੋਇਆ ਹੈ। ਦੂਜੇ ਪਾਸੇ ਰਾਜਸਥਾਨ ‘ਚ ਪੈਟਰੋਲ 51 ਪੈਸੇ ਅਤੇ ਡੀਜ਼ਲ 46 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 19 ਪੈਸੇ ਦਾ ਵਾਧਾ ਹੋਇਆ ਹੈ।
Total Views: 130 ,
Real Estate
















