ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ। ਅਨੁਰਾਗ ਵਰਮਾ ਮੌਜੂਦਾ ਸਮੇਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ, ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਹਨ। ਨਵੇਂ ਆਦੇਸ਼ਾਂ ਮੁਤਾਬਕ ਵਰਮਾ ਕੋਲ ਮੁੱਖ ਸਕੱਤਰ ਤੋਂ ਇਲਾਵਾ ਪ੍ਰਮੁੱਖ ਸਕੱਤਰ ਪ੍ਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਰਹੇਗਾ।

Total Views: 248 ,
Real Estate