ਪੰਜਾਬ ਦੇ ਰਾਜਪਾਲ ਨੇ ਪੰਜਾਬ ਸਰਕਾਰ ਦਾ ਹੈਲੀਕਾਪਟਰ ਵਰਤਣਾ ਕੀਤਾ ਬੰਦ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਦਾ ਹੈਲੀਕਾਪਟਰ ਵਰਤਣਾ ਬੰਦ ਕਰ ਦਿੱਤਾ ਹੈ। ਰਾਜਪਾਲ ਪੁਰੋਹਿਤ ਐਤਵਾਰ ਨੂੰ ਪ੍ਰਾਈਵੇਟ ਹਵਾਈ ਕੰਪਨੀ ਦੀ ਆਮ ਫਲਾਈਟ ’ਤੇ ਸ੍ਰੀਨਗਰ ਦਾ ਦੌਰਾ ਕਰ ਕੇ ਆਏ ਹਨ। ਰਾਜਪਾਲ ਨੇ 21 ਜੂਨ ਨੂੰ ਐਲਾਨ ਕੀਤਾ ਸੀ ਕਿ ਉਹ ਪੰਜਾਬ ਸਰਕਾਰ ਦਾ ਹੈਲੀਕਾਪਟਰ ਨਹੀਂ ਵਰਤਣਗੇ। ਰਾਜਪਾਲ ਸਵੇਰੇ ਹੀ ਸ੍ਰੀਨਗਰ ਤੋਂ ਚੰਡੀਗੜ੍ਹ ਪਰਤੇ ਹਨ। ਇਹ ਪਹਿਲਾ ਮੌਕਾ ਹੋਵੇਗਾ ਕਿ ਜਦੋਂ ਰਾਜਪਾਲ ਨੇ ਹਵਾਈ ਸਫ਼ਰ ਲਈ ਪੰਜਾਬ ਸਰਕਾਰ ਦੀ ਮਦਦ ਨਹੀਂ ਲਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਲੰਘੇ ਦੋ ਦਿਨਾਂ ਵਿਸ਼ੇਸ਼ ਸੈਸ਼ਨ ਦੌਰਾਨ ਕਿਹਾ ਸੀ ਕਿ ਰਾਜਪਾਲ ਉਨ੍ਹਾਂ ਦਾ ਹੈਲੀਕਾਪਟਰ ਵੀ ਵਰਤਦੇ ਹਨ ਅਤੇ ਉਨ੍ਹਾਂ ਨੂੰ ਗਾਲ੍ਹਾਂ ਵੀ ਕੱਢਦੇ ਹਨ। ਇਸ ਦੇ ਰੋਸ ਵਜੋਂ ਰਾਜਪਾਲ ਨੇ ਸਰਕਾਰੀ ਹੈਲੀਕਾਪਟਰ ਨਾ ਵਰਤਣ ਦਾ ਫ਼ੈਸਲਾ ਕੀਤਾ ਸੀ।
Total Views: 154 ,
Real Estate