ਕ੍ਰਿਕਟ ਵਿਸ਼ਵ ਕੱਪ-2023 ਦਾ ਸ਼ਡਿਊਲ ਜ਼ਾਰੀ

ਆਈਸੀਸੀ ਵਿਸ਼ਵ ਕੱਪ(ODI) ਦੀ ਮੇਜ਼ਬਾਨੀ ਇਸ ਸਾਲ ਭਾਰਤ ਵੱਲੋਂ ਕੀਤੀ ਜਾਵੇਗੀ, ਜਿਸ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ। ਵਿਸ਼ਵ ਕੱਪ 5 ਅਕਤੂਬਰ ਤੋਂ 19 ਨਵੰਬਰ ਤੱਕ ਖੇਡਿਆ ਜਾਵੇਗਾ। ਪਹਿਲੇ ਮੈਚ ਵਿੱਚ ਮੌਜੂਦਾ ਚੈਂਪੀਅਨ ਇੰਗਲੈਂਡ ਦਾ ਸਾਹਮਣਾ ਅਹਿਮਦਾਬਾਦ ਵਿੱਚ ਨਿਊਜ਼ੀਲੈਂਡ ਨਾਲ ਹੋਵੇਗਾ। ਇਸ ਦੇ ਨਾਲ ਹੀ ਭਾਰਤੀ ਟੀਮ 8 ਅਕਤੂਬਰ ਨੂੰ ਚੇਨਈ ਵਿੱਚ ਆਪਣੇ ਪਹਿਲੇ ਮੈਚ ਵਿੱਚ ਆਸਟਰੇਲੀਆ ਨਾਲ ਭਿੜੇਗੀ। 46 ਦਿਨਾਂ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਵਿੱਚ ਕੁੱਲ 48 ਮੈਚ ਖੇਡੇ ਜਾਣਗੇ। ਕੁੱਲ 10 ਟੀਮਾਂ ਉਤਰ ਰਹੀਆਂ ਹਨ। ਇਸ ਲਈ 8 ਟੀਮਾਂ ਕੁਆਲੀਫਾਈ ਕਰ ਚੁੱਕੀਆਂ ਹਨ। 2 ਟੀਮਾਂ ਬਾਰੇ ਫੈਸਲਾ ਕੁਆਲੀਫਾਇਰ ਤੋਂ ਹੋਵੇਗਾ। ਵਨਡੇ ਵਿਸ਼ਵ ਕੱਪ ਦੀ ਗੱਲ ਕਰੀਏ ਤਾਂ ਇਹ ਮੈਚ 12 ਥਾਵਾਂ ‘ਤੇ ਖੇਡੇ ਜਾਣਗੇ। ਇਸ ਵਿੱਚ ਅਹਿਮਦਾਬਾਦ, ਬੰਗਲੌਰ, ਚੇਨਈ, ਦਿੱਲੀ, ਧਰਮਸ਼ਾਲਾ, ਗੁਹਾਟੀ, ਹੈਦਰਾਬਾਦ, ਕੋਲਕਾਤਾ, ਲਖਨਊ, ਇੰਦੌਰ, ਮੁੰਬਈ ਅਤੇ ਰਾਜਕੋਟ ਸ਼ਾਮਲ ਹਨ। ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਪਹਿਲਾ ਸੈਮੀਫਾਈਨਲ 15 ਨਵੰਬਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਹੋਵੇਗਾ ਜਦਕਿ ਦੂਜਾ ਸੈਮੀਫਾਈਨਲ 16 ਨਵੰਬਰ ਨੂੰ ਕੋਲਕਾਤਾ ਦੇ ਈਡਨ ਗਾਰਡਨ ‘ਚ ਹੋਵੇਗਾ।

Total Views: 119 ,
Real Estate