ਰੂਸੀ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਾਈਵੇਟ ਸੈਨਾ ‘ਵੈਗਨਰ’ ਦੇ ਮੁਖੀ ਯੇਵਗੇਨੀ ਪ੍ਰਿਗੋਜ਼ਿਨ ਦੀ ਅਗਵਾਈ ਹੇਠ ਹੋਈ ਹਥਿਆਰਬੰਦ ਬਗ਼ਾਵਤ ਦੀ ਅਪਰਾਧਕ ਜਾਂਚ ਬੰਦ ਕਰ ਦਿੱਤੀ ਹੈ ਅਤੇ ਪ੍ਰਿਗੋਜ਼ਿਨ ਜਾਂ ਬਗ਼ਾਵਤ ’ਚ ਸ਼ਾਮਲ ਹੋਰਨਾਂ ਖ਼ਿਲਾਫ਼ ਲਾਏ ਗਏ ਸਾਰੇ ਦੋਸ਼ ਹਟਾ ਦਿੱਤੇ ਹਨ। ਸੰਘੀ ਸੁਰੱਖਿਆ ਏਜੰਸੀ (ਏਐੱਫਬੀ) ਨੇ ਕਿਹਾ ਕਿ ਉਸ ਦੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਬਗ਼ਾਵਤ ਵਿੱਚ ਸ਼ਾਮਲ ਲੋਕਾਂ ਨੇ ‘‘ਅਪਰਾਧ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਕੀਤੀਆਂ ਸਰਗਰਮੀਆਂ ਬੰਦ ਕਰ ਦਿੱਤੀਆਂ ਹਨ’’, ਇਸ ਕਰਕੇ ਕੇਸ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ।
Total Views: 144 ,
Real Estate



















