‘ਸਿੱਖ ਗੁਰਦੁਆਰਾ ਸੋਧ ਬਿੱਲ’ ਅਤੇ ‘ਪੰਜਾਬ ਪੁਲੀਸ ਸੋਧ ਬਿੱਲ-2023’ ਮਨਜ਼ੂਰੀ ਲਈ ਰਾਜਪਾਲ ਕੋਲ

ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਵਿੱਚ ਪਾਸ ਕੀਤੇ ਗਏ ਅਹਿਮ ਬਿੱਲ ਰਾਜਪਾਲ ਕੋਲ ਪ੍ਰਵਾਨਗੀ ਲਈ ਭੇਜ ਦਿੱਤੇ ਗਏ ਹਨ। ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ‘ਸਿੱਖ ਗੁਰਦੁਆਰਾ ਸੋਧ ਬਿੱਲ’ ਅਤੇ ‘ਪੰਜਾਬ ਪੁਲੀਸ ਸੋਧ ਬਿੱਲ-2023’ ਨੂੰ ਰਾਜਪਾਲ ਕੋਲ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ। ਇਨ੍ਹਾਂ ਬਿੱਲਾਂ ’ਚੋਂ ‘ਸਿੱਖ ਗੁਰਦੁਆਰਾ ਸੋਧ ਬਿੱਲ’ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹਿਲਾਂ ਹੀ ਆਖ ਚੁੱਕੇ ਹਨ ਕਿ ਉਹ ਸੰਵਿਧਾਨਿਕ ਨਜ਼ਰੀਏ ਤੋਂ ਇਨ੍ਹਾਂ ਬਿੱਲਾਂ ਦੀ ਘੋਖ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੁਲਾਕਾਤ ਕਰਕੇ ਰਾਜਪਾਲ ਨੂੰ ‘ਸਿੱਖ ਗੁਰਦੁਆਰਾ ਸੋਧ ਬਿੱਲ’ ਨੂੰ ਪ੍ਰਵਾਨਗੀ ਨਾ ਦੇਣ ਦੀ ਅਪੀਲ ਕਰ ਚੁੱਕੇ ਹਨ।

Total Views: 214 ,
Real Estate