ਪੰਜਾਬ ਸਰਕਾਰ ਨੇ ਗੋਆ ਵਿਚ ਸਮੁੰਦਰ ਦੇ ਨਾਲ ਲਗਦੀ ਕਰੋੜਾਂ ਰੁਪਏ ਦੀ ਬਹੁ-ਕੀਮਤੀ ਜ਼ਮੀਨ ਦੀ ਲੀਜ਼ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ ਜਿਹੜੀ ਇੱਕ ਪੰਜ ਤਾਰਾ ਹੋਟਲ ਕੰਪਨੀ ਨੂੰ ਦਿੱਤੀ ਗਈ ਹੈ। ਜਦੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੀ ਤਾਂ ਉਦੋਂ ਗੋਆ ਦੀ ਇਸ ਜ਼ਮੀਨ ਨੂੰ ਲੀਜ਼ ’ਤੇ ਦੇਣ ਲਈ ਟੈਂਡਰ ਕੀਤੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਫ਼ਸਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ ਕਿ ਟੈਂਡਰ ਹਾਸਲ ਕਰਨ ਵਾਲੀ ਕੰਪਨੀ ਦੀ ਲੀਜ਼ ਦੇ ਟੈਂਡਰਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ।ਪੰਜਾਬ ਸਰਕਾਰ ਹੁਣ ਨਵੇਂ ਸਿਰਿਓਂ ਟੈਂਡਰ ਕਰੇਗੀ। ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਨੇ ਟੈਂਡਰ ਪ੍ਰਕਿਰਿਆ ਜ਼ਰੀਏ ਗੋਆ ਵਿਚਲੀ ਪ੍ਰਾਪਰਟੀ ਲੀਜ਼ ’ਤੇ ਦਿੱਤੀ ਸੀ ਜੋ ਕਿ ਸੈਰ-ਸਪਾਟਾ ਵਿਭਾਗ ਦੀ ਸੰਪਤੀ ਹੈ। ਸੂਬਾ ਸਰਕਾਰ ਨੇ ਉਦੋਂ ਅੱਠ ਏਕੜ ਪ੍ਰਮੁੱਖ ਜ਼ਮੀਨ ਨੂੰ 15 ਵਰ੍ਹਿਆਂ ਲਈ ਸਿਰਫ਼ 1.13 ਲੱਖ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਅਲਾਟ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਪ੍ਰਾਈਵੇਟ ਕੰਪਨੀ ਨੂੰ ਨੋਟਿਸ ਦੇਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਚਰਚਾ ਕੀਤੀ ਹੈ ਕਿ ਇਹ ਲੀਜ਼ ਰਾਸ਼ੀ ਕਾਫ਼ੀ ਘੱਟ ਹੈ ਅਤੇ ਟੈਂਡਰ ਪ੍ਰਕਿਰਿਆ ਵਿਚ ਤਕਨੀਕੀ ਖ਼ਾਮੀਆਂ ਵੀ ਲੱਭੀਆਂ ਹਨ।
ਪੰਜਾਬ ਸਰਕਾਰ ਵੱਲੋਂ ਗੋਆ ’ਚ ਜ਼ਮੀਨ ਦੀ ਲੀਜ਼ ਰੱਦ
Total Views: 459 ,
Real Estate



















