ਹੁਣ ਅਕਾਲੀ ਵੀ ਵਿਜੀਲੈਂਸ ਦੇ ਰਡਾਰ ਤੇ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਅਤੇ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲਿਆਂ ਦੀ ਜਾਂਚ ਦਾ ਦਾਇਰਾ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਤੋਂ ਅਕਾਲੀ ਦਲ ਦੇ ਆਗੂਆਂ ਤੱਕ ਵਧਾ ਦਿੱਤਾ ਹੈ। ਵਿਜੀਲੈਂਸ ਵੱਲੋਂ ਅਕਾਲੀ ਦਲ ਨਾਲ ਸਬੰਧਤ ਅਜਿਹੇ ਛੇ ਤੋਂ ਵੱਧ ਸਿਆਸਤਦਾਨਾਂ ਦੇ ਖਿਲਾਫ਼ ਭ੍ਰਿਸ਼ਟਾਚਾਰ ਅਤੇ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲਿਆਂ ਦੀ ਜਾਂਚ ਆਰੰਭੀ ਗਈ ਹੈ ਜੋ ਸੂਬੇ ਵਿੱਚ ਅਕਾਲੀ -ਭਾਜਪਾ ਸਰਕਾਰ ਦੇ ਸਮੇਂ ਮੰਤਰੀ, ਮੁੱਖ ਸੰਸਦੀ ਸਕੱਤਰ ਅਤੇ ਵਿਧਾਇਕ ਰਹੇ ਹਨ। ਵਿਜੀਲੈਂਸ ਵੱਲੋਂ ਅਕਾਲੀ ਆਗੂਆਂ ਨੂੰ ਵੀ ਤਲਬ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਬਿਊਰੋ ਨੂੰ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਵਿਭਾਗਾਂ ਵਿੱਚ ਹੋਏ ਘਪਲਿਆਂ ਅਤੇ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ ਤੇ ਇਨ੍ਹਾਂ ਸ਼ਿਕਾਇਤਾਂ ਦੀ ਪੁਸ਼ਟੀ ਲਈ ਡੀਐਸਪੀ ਅਤੇ ਐਸਪੀ ਪੱਧਰ ਦੇ ਅਧਿਕਾਰੀਆਂ ਤੋਂ ਮੁਢਲੀਆਂ ਤੱਥ ਖੋਜ ਰਿਪੋਰਟਾਂ ਤਿਆਰ ਕਰਵਾਈਆਂ ਗਈਆਂ ਸਨ। ਇਨ੍ਹਾਂ ਰਿਪੋਰਟਾਂ ਦੇ ਆਧਾਰ ’ਤੇ ਹੀ ਵਿਜੀਲੈਂਸ ਨੇ ਕਾਰਵਾਈ ਨੂੰ ਅੱਗੇ ਵਧਾਇਆ ਹੈ।

Total Views: 254 ,
Real Estate