ਡਿਬਰੂਗੜ ਜੇਲ੍ਹ ‘ਚ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਵੱਲੋਂ ਭੁੱਖ ਹੜਤਾਲ

ਅਸਾਮ ਦੀ ਡਿਬਰੂਗੜ ਜੇਲ੍ਹ ‘ਚ ਬੰਦ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਹਨ। ਅੰਮ੍ਰਿਤਪਾਲ ਵੱਲੋਂ ਦੋਸ਼ ਲਾਏ ਗਏ ਹਨ ਕਿ “ਜੇਲ੍ਹ ਦਾ ਖਾਣਾ ਜਿੱਥੇ ਖਾਣ ਦੇ ਲਾਇਕ ਨਹੀਂ ਹੁੰਦਾ ਉੱਥੇ ਹੀ ਤੰਬਾਕੂ ਵਰਗੇ ਪਦਾਰਥ ਪਾਏ ਰਹੇ ਹਨ। ਫ਼ੋਨ ਕਾਲ ਲਈ ਡਿਬਰੂਗੜ ਜੇਲ੍ਹ ਨੂੰ ਪੰਜਾਬ ਸਰਕਾਰ ਇਜਾਜ਼ਤ ਨਹੀਂ ਦੇ ਰਹੀ, ਇਸ ਵਜ੍ਹਾ ਕਾਰਨ ਪਰਿਵਾਰਾਂ ਤੇ ਵਕੀਲਾਂ ਨਾਲ ਗੱਲ ਨਹੀਂ ਹੁੰਦੀ। ਰੋਟੀਆਂ ਜੋ ਖਾਣ ਲਾਇਕ ਨਹੀਂ ਹੁੰਦੀਆਂ ਉਨ੍ਹਾਂ ਵਿੱਚ ਤੰਬਾਕੂ ਮਿਲਦਾ ਹੈ, ਜੋ ਵੀ ਖਾਣਾ ਬਣਾਉਂਦਾ ਹੈ ਉਹ ਤੰਬਾਕੂ ਦੀ ਵਰਤੋਂ ਕਰਦਾ ਹੈ। ਕਈ ਵਾਰ ਇਹ ਕਹਿ ਕੇ ਸਾਰ ਦਿੰਦੇ ਹਨ ਕੇ ਸਾਨੂੰ ਤੁਹਾਡੀ ਸਮਝ ਨਹੀਂ ਆ ਰਹੀ, ਨਾਂ ਹੀ ਕੋਈ ਇੰਟਰਪ੍ਰੇਟਰ ਹੈ ਜੋ ਸਮਝਾ ਸਕੇ।” ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੇ ਅਤੇ ਐਸਜੀਪੀਸੀ ਦੇ ਵਕੀਲ ਭਗਵੰਤ ਸਿੰਘ ਸਿਆਲਕਾ ਨੇ ਅੰਮ੍ਰਿਤਪਾਲ ਅਤੇ ਸਾਥੀਆਂ ਵਲੋਂ ਕੀਤੀ ਗਈ ਭੁੱਖ ਹੜਤਾਲ ਦੀ ਪੁਸ਼ਟੀ ਕੀਤੀ ਅਤੇ ਨਾਲ ਹੀ ਕਿਹਾ ਕਿ, ਅਸਾਮ ਦੇ ਏਡੀਜੀਪੀ ਪੱਧਰ ਦੇ ਅਧਿਕਾਰੀ ਨੇ ਵਿਸਵਾਸ਼ ਦੁਆਇਆ ਉਨ੍ਹਾਂ ਦੇ ਮਸਲੇ ਛੇਤੀ ਹੱਲ ਕੀਤੇ ਜਾਣਗੇ।

Total Views: 138 ,
Real Estate