ਆਮ ਆਦਮੀ ਪਾਰਟੀ ਦੇ ਆਗੂ ਦੀ ‘ਆਪ’ ਵਰਕਰਾਂ ਵੱਲੋਂ ਕੁੱਟਮਾਰ ਦੀ ਵੀਡੀਓ ਵਾਇਰਲ !

ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰਾਂ ਦੀ ਹਲਕੇ ਦੇ ਇਕ ਪਿੰਡ ‘ਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕਥਿਤ ਤੌਰ ‘ਤੇ ਭਾਰੀ ਕੁੱਟਮਾਰ ਕਰਨ ਦੀ ਵੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।ਵੀਡੀਓ ਪਿੰਡ ਬੱਲ ਪੂਰੀਆਂ ਦੀ ਦੱਸੀ ਜਾ ਰਹੀ ਹੈ। ਆਪਣੇ ਨਾਲ ਹੋਈ ਕੁੱਟਮਾਰ ਨੂੰ ਲੈ ਕੇ ਤਰਲੋਕ ਸਿੰਘ ਭਾਗੋਵਾਲ ਆਪਣੇ ਸਾਥੀਆਂ ਅਤੇ ਵਰਕਰਾਂ ਸਮੇਤ ਇਨਸਾਫ ਦੀ ਮੰਗ ਨੂੰ ਲੈ ਕੇ ਐੱਸਐੱਸਪੀ ਬਟਾਲਾ ਅਸ਼ਵਨੀ ਗੋਟਿਆਲ ਨੂੰ ਸ਼ਿਕਾਇਤ ਦਿੱਤੀ ਹੈ । ਪੱਤਰਕਾਰਾਂ ਨਾਲ ਆਪਣੀ ਹੱਡ ਬੀਤੀ ਸੁਣਾਉਂਦਿਆਂ ਤਰਲੋਕ ਸਿੰਘ ਭਾਗੋਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਅਡਵਾਂਸ ਟੀਮ ਦੇ ਕੁਆਰਡੀਨੇਟਰ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡ ਬੱਲਪੁਰੀਆਂ ਵਿਖੇ ਆਪਣੇ ਇਕ ਸਾਥੀ ਦੇ ਘਰ ਗਏ ਹੋਏ ਸਨ। ਉਨ੍ਹਾਂ ਕਥਿਤ ਦੋਸ਼ ਲਗਾਇਆ ਕਿ ਹਲਕੇ ਦੇ ਇੰਚਾਰਜ ਦੇ ਹਮਾਇਤੀਆਂ ਨੇ ਸੋਚੀ ਸਮਝੀ ਸਾਜਿਸ਼ ਤਹਿਤ ਇੱਕ ਘਰ ਅੰਦਰ ਡੱਕ ਕੇ ਉਸਦੀ ਅਤੇ ਉਸ ਦੇ ਇਕ ਹੋਰ ਸਾਥੀ ਦੀ ਬੁਰੀ ਤਰਾਂ ਕੁਟਮਾਰ ਅਤੇ ਪੱਗ ਦੀ ਬੇਅਦਬੀ ਕੀਤੀ। ਭਾਗੋਵਾਲ ਨੇ ਅੱਗੇ ਦੱਸਿਆ ਕਿ ਮੌਕੇ ਤੇ ਪੁਲਿਸ ਮੌਜੂਦ ਸੀ ਅਤੇ ਉਨ੍ਹਾਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ, ਉਲਟਾ ਉਨਾਂ ਨੂੰ ਪੁਲਿਸ ਚੌਕੀ ਸਰੂਪਵਾਲੀ ਵਿਖੇ ਛੇ ਘੰਟੇ ਬੈਠਾਈ ਰੱਖਿਆ।

Total Views: 201 ,
Real Estate