ਖਬਰਾਂ ਹਨ ਕਿ ਭਾਰਤ ਦੀ ਕੌਮੀ ਜਾਂਚ ਏਜੰਸੀ ਨੇ ਉੱਤਰੀ ਭਾਰਤ ਦੇ ਖ਼ਤਰਨਾਕ ਗੈਂਗਸਟਰਾਂ ਨੂੰ ਦੱਖਣ ਭਾਰਤ ਦੀਆਂ ਜੇਲ੍ਹਾਂ ਵਿਚ ਤਬਦੀਲ ਕਰਨ ਦੀ ਤਿਆਰੀ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੌਮੀ ਏਜੰਸੀ ਨੇ ਦਰਜਨਾਂ ਗੈਂਗਸਟਰ ਨੂੰ ਪੰਜਾਬ, ਹਰਿਆਣਾ ਅਤੇ ਦਿੱਲੀ ਦੀਆਂ ਜੇਲ੍ਹਾਂ ’ਚੋਂ ਤਬਦੀਲ ਕੀਤੇ ਜਾਣ ਬਾਰੇ ਚਰਚਾ ਕੀਤੀ ਹੈ। ਨਾਮੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਲਾਰੈਂਸ ਬਿਸ਼ਨੋਈ ਦਾ ਨਾਮ ਵੀ ਇਸੇ ਸੂਚੀ ਵਿਚ ਬੋਲਦਾ ਹੈ। ਕੌਮੀ ਜਾਂਚ ਏਜੰਸੀ ਨੇ ਇਨ੍ਹਾਂ ਨਾਮੀ ਗੈਂਗਸਟਰਾਂ ਨੂੰ ਅੰਡੇਮਾਨ ਅਤੇ ਨਿਕੋਬਾਰ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਗੱਲ ਕਹੀ ਹੈ। ਕੌਮੀ ਜਾਂਚ ਏਜੰਸੀ ਵੱਲੋਂ ਕਈ ਪੜਾਵਾਂ ਵਿਚ ਉੱਤਰੀ ਭਾਰਤ ਦੇ ਸੂਬਿਆਂ ਵਿਚ ਛਾਪੇ ਮਾਰ ਕੇ ‘ਕ੍ਰਾਈਮ ਸਿੰਡੀਕੇਟ’ ਨੂੰ ਬੇਪਰਦ ਕੀਤਾ ਗਿਆ ਹੈ ਅਤੇ ਏਜੰਸੀ ਨੇ ਜਾਂਚ ਵਿਚ ਪਾਇਆ ਕਿ ਜੇਲ੍ਹਾਂ ’ਚੋਂ ਖ਼ਤਰਨਾਕ ਗੈਂਗਸਟਰ ਲਗਾਤਾਰ ਆਪਣੀ ਗਤੀਵਿਧੀ ਚਲਾ ਰਹੇ ਹਨ।
Total Views: 202 ,
Real Estate


















