ਐੱਨਸੀਪੀ ਆਗੂ ਅਜੀਤ ਪਵਾਰ ਨੇ ਏਕਨਾਥ ਸ਼ਿੰਦੇ ਦੀ ਅਗਵਾਈ ਹੇਠਲੀ ਸਰਕਾਰ ’ਚ ਸ਼ਾਮਲ ਹੋ ਕੇ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਆਗੂ ਅਜੀਤ ਪਵਾਰ ਨੇ ਪਾਰਟੀ ਮੁਖੀ ਸ਼ਰਦ ਪਵਾਰ ਨੂੰ ਵੱਡਾ ਝਟਕਾ ਦਿੰਦਿਆਂ ਏਕਨਾਥ ਸ਼ਿੰਦੇ ਦੀ ਅਗਵਾਈ ਹੇਠਲੀ ਸਰਕਾਰ ’ਚ ਸ਼ਾਮਲ ਹੋ ਕੇ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਦੱਖਣੀ ਮੁੰਬਈ ਸਥਿਤ ਰਾਜ ਭਵਨ ’ਚ ਕਰਵਾਏ ਗਏ ਸਮਾਗਮ ਦੌਰਾਨ ਅਜੀਤ ਪਵਾਰ ਦੇ ਨਾਲ ਅੱਠ ਹੋਰ ਐਨਸੀਪੀ ਆਗੂਆਂ ਨੇ ਮੰਤਰੀਆਂ ਵਜੋਂ ਸਹੁੰ ਚੁੱਕੀ ਹੈ। ਖਬਰਾਂ ਹਨ ਕਿ ਪਾਰਟੀ 53 ’ਚੋਂ 36 ਵਿਧਾਇਕ ਅਜੀਤ ਪਵਾਰ ਦੀ ਹਮਾਇਤ ਕਰ ਰਹੇ ਹਨ, ਅਜੀਤ ਨੇ ਇਹ ਬਗਾਵਤ ਐਨਸੀਪੀ ਮੁਖੀ ਤੇ ਸ਼ਰਦ ਪਵਾਰ ਦੀ ਧੀ ਸੁਪ੍ਰਿਆ ਸੂਲੇ ਦੇ ਹਾਲ ਹੀ ਵਿੱਚ ਪਟਨਾ ’ਚ ਵਿਰੋਧੀ ਪਾਰਟੀਆਂ ਦੀ ਮੀਟਿੰਗ ’ਚ ਮੌਜੂਦ ਹੋਣ ਕਾਰਨ ਕੀਤੀ ਹੈ।

Total Views: 220 ,
Real Estate