ਬਠਿੰਡਾ ਪੁਲੀਸ ਨਾਲ ਮੁਕਾਬਲੇ ’ਚ ਗੈਂਗਸਟਰ ਫੱਟਡ਼, ਸਾਥੀ ਸਮੇਤ ਦੋਨੋ ਕਾਬੂ

ਤਲਵੰਡੀ ਸਾਬੋ ਦੇ ਪਿੰਡ ਤਿਉਣਾ ਪੁਜਾਰੀਆਂ ਵਿਖੇ ਪੁਲੀਸ ਮੁਕਾਬਲੇ ਦੌਰਾਨ ਗੈਂਗਸਟਰ ਜ਼ਖ਼ਮੀ ਹੋ ਗਿਆ, ਜਦਕਿ ਉਸ ਦੇ ਦੂਜੇ ਸਾਥੀ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ। ਦੋਵੇਂ ਗੈਂਗਸਟਰ ਮੋਟਰਸਾਈਕਲ ‘ਤੇ ਤਖ਼ਤ ਦਮਦਮਾ ਤਲਵੰਡੀ ਸਾਬੋ ਦੇ ਨਜ਼ਦੀਕੀ ਪਿੰਡ ਤਿਉਣਾ ਪੁਜਾਰੀਆਂ ਵੱਲ ਜਾ ਰਹੇ ਸੀ। ਗੋਲ਼ੀਬਾਰੀ ‘ਚ ਜਸਵਿੰਦਰ ਨਾਂ ਦਾ ਗੈਂਗਸਟਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ, ਜਦਕਿ ਦੂਸਰਾ ਸਾਥੀ ਬੁੱਧਰਾਮ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Total Views: 136 ,
Real Estate