ਚੰਡੀਗੜ੍ਹ : ਪੈਟਰੋਲ ਵਾਲੇ ਦੋ ਪਹੀਆ ਵਾਹਨਾਂ ਦੀ ਰਜਿਸਟਰੇਸ਼ਨ ਹੁਣ ਬੰਦ ਨਹੀਂ ਹੋਵੇਗੀ

ਚੰਡੀਗੜ੍ਹ ਵਿਚ ਪੈਟਰੋਲ ਵਾਲੇ ਦੋ ਪਹੀਆ ਵਾਹਨਾਂ ਦੀ ਰਜਿਸਟਰੇਸ਼ਨ ਹੁਣ ਬੰਦ ਨਹੀਂ ਹੋਵੇਗੀ। ਇਹ ਫੈਸਲਾ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਵਿਚ ’‘ਇਲੈਕਟ੍ਰਿਕ ਵਹੀਕਲ ਪਾਲਿਸੀ-2022’ ਦੀ ਸਮੀਖਿਆ ਕੀਤੀ ਗਈ ਤੇ ਇਸ ਵਿਚ ਸੋਧ ਦੀ ਤਜਵੀਜ਼ ਤਿਆਰ ਕੀਤੀ ਗਈ। ਇਹ ਤਜਵੀਜ਼ ਹੁਣ ਪ੍ਰਵਾਨਗੀ ਵਾਸਤੇ ਪ੍ਰ਼ਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਭੇਜੀ ਜਾਵੇਗੀ। ਪ੍ਰਵਾਨਗੀ ਉਪਰੰਤ ਇਹ ਤਜਵੀਜ਼ ਲਾਗੂ ਹੋ ਜਾਵੇਗੀ।

Total Views: 128 ,
Real Estate