ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਧਿਆਨ ਵਿਚ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਪਾਸੋਂ ਪੜਤਾਲ ਕਰਵਾਈ ਗਈ ਸੀ। ਜਿਸ ਦੀ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲ ਕੀਤੇ ਗਏ ਮੁਲਾਜ਼ਮਾਂ ‘ਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਉਸ ਸਮੇਂ ਦੌਰਾਨ ਤਾਇਨਾਤ ਰਹੇ ਮੈਨੇਜਰ, ਸੁਪਰਵਾਈਜ਼ਰ, ਸਟੋਰਕੀਪਰ ਅਤੇ ਡਿਊਟੀ ਨਿਭਾਉਂਦੇ ਰਹੇ ਗੁਰਦੁਆਰਾ ਇੰਸਪੈਕਟਰ ਆਦਿ ਸ਼ਾਮਿਲ ਹਨ।
Total Views: 125 ,
Real Estate
















