ਕੈਨੇਡਾ ਸਰਕਾਰ ਵੱਲੋਂ ਭਾਰਤੀ ਰਾਜਦੂਤਾਂ ਨੂੰ ਧਮਕੀਆਂ ਮਗਰੋਂ ਸੁਰੱਖਿਆ ਦਾ ਭਰੋਸਾ

Foreign Affairs Minister Melanie Joly

ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦੇਣ ਵਾਲੇ ਪੋਸਟਰਾਂ ਤੇ ਪ੍ਰਚਾਰ ਸਮੱਗਰੀ ਨਾਲ ਜੁੜੇ ਵਿਵਾਦ ਦਰਮਿਆਨ ਕੈਨੇਡਾ ਦੀ ਵਿਦੇਸ਼ ਮੰਤਰੀ ਮਿਲੇਨੀ ਜੋਲੀ ਨੇ ਭਾਰਤ ਨੂੰ ਉਸ ਦੇ ਰਾਜਦੂਤਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਆਨਲਾਈਨ ਸਰਕੁਲੇਟ ਕੀਤੇ ਇਨ੍ਹਾਂ ਪੋਸਟਰਾਂ ਵਿੱਚ ਕੈਨੇਡਾ ’ਚ ਭਾਰਤ ਦੇ ਹਾਈ ਕਮਿਸ਼ਨਰ ਸੰਜੈ ਵਰਮਾ ਤੇ ਕੌਂਸੁਲੇਟ ਜਨਰਲ ਅਪੂਰਵਾ ਸ੍ਰੀਵਾਸਤਵਾ ਨੂੰ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦਾ ‘ਕਾਤਲ’ ਦੱਸਿਆ ਗਿਆ ਸੀ।
ਕੈਨੇਡਾ ਦੀ ਵਿਦੇਸ਼ ਮੰਤਰੀ ਮਿਲੇਨੀ ਜੋਲੀ ਨੇ ਖਾਲਿਸਤਾਨੀ ਪੋਸਟਰਾਂ ਬਾਰੇ ਭਾਰਤ ਦੇ ਫ਼ਿਕਰਾਂ ਨੂੰ ਮੁਖਾਤਿਬ ਹੁੰਦਿਆਂ ਭਰੋਸਾ ਦਿੱਤਾ ਕਿ ਉਹ ਆਪਣੇ ਦੇਸ਼ ਵਿੱਚ ਭਾਰਤੀ ਰਾਜਦੂਤਾਂ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਵਚਨਬੱਧ ਹਨ।

Total Views: 148 ,
Real Estate