ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਅਤੇ ਪਾਰਟੀ ਨੂੰ ਸੂਬੇ ਦੇ ਸਾਰੇ 13 ਲੋਕ ਸਭਾ ਅਤੇ 117 ਵਿਧਾਨ ਸਭਾ ਹਲਕਿਆਂ ਵਿੱਚ ਇਕਲੌਤੇ ਬਦਲ ਵਜੋਂ ਸਥਾਪਤ ਕਰਨ ’ਤੇ ਉਨ੍ਹਾਂ ਦਾ ਮੁੱਖ ਜ਼ੋਰ ਰਹੇਗਾ। ਨਵੀਂ ਦਿੱਲੀ ਵਿੱਚ ਪਾਰਟੀ ਹੈੱਡਕੁਆਰਟਰ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਧੰਨਵਾਦੀ ਮੀਟਿੰਗ ਮਗਰੋਂ ਸ੍ਰੀ ਜਾਖੜ ਨੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਸਤੰਬਰ 2020 ਵਿੱਚ ਐੱਨਡੀਏ ਨੂੰ ਛੱਡਣ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ ਬਾਰੇ ਕੋਈ ਸਿੱਧੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ। ਉਨ੍ਹਾਂ ਕਿਹਾ, ‘‘ਪੰਜਾਬ ਵਿੱਚ ਕਿਸੇ ਵੀ ਗੱਠਜੋੜ ਬਾਰੇ ਫ਼ੈਸਲਾ ਹਾਈਕਮਾਂਡ ਨੇ ਕਰਨਾ ਹੈ। ਮੇਰੀ ਜ਼ਿੰਮੇਵਾਰੀ ਭਾਜਪਾ ਨੂੰ 117 ਸੀਟਾਂ ’ਤੇ ਮਜ਼ਬੂਤ ਕਰਨਾ ਹੈ। ਮੈਂ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹਾਂ।’’
Total Views: 239 ,
Real Estate



















