ਭਾਜਪਾ ਨਾਲ ਗੱਠਜੋੜ ਬਾਰੇ ਸੁਖਬੀਰ ਬਾਦਲ ਦਾ ਵੱਡਾ ਬਿਆਨ

ਭਾਰਤੀ ਜਨਤਾ ਪਾਰਟੀ ਦੇ ਨਾਲ ਗੱਠਜੋੜ ਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਅੱਜ ਚੰਡੀਗੜ੍ਹ ਵਿਚ ਜਿਲ੍ਹਾ ਪ੍ਰਧਾਨਾਂ ਦੇ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ, ਭਾਜਪਾ ਨਾਲ ਗੱਠਜੋੜ ਦੀਆਂ ਖ਼ਬਰਾਂ ਅਫ਼ਵਾਹ ਹਨ। ਉਨ੍ਹਾਂ ਕਿਹਾ ਕਿ, ਸਾਡਾ ਬਸਪਾ ਨਾਲ ਗੱਠਜੋੜ ਹੈ, ਇਸ ਤੋਂ ਇਲਾਵਾ ਕਿਸੇ ਨਾਲ ਨਹੀਂ। ਸੁਖਬੀਰ ਬਾਦਲ ਨੇ ਕਿਹਾ ਕਿ, ਪਾਣੀ ਸਮੇਤ ਕਈ ਮੁੱਦਿਆਂ ਬਾਰੇ ਅੱਜ ਦੀ ਮੀਟਿੰਗ ਵਿਚ ਅਹਿਮ ਚਰਚਾ ਹੋਵੇਗੀ।

Total Views: 253 ,
Real Estate